ਭੀਖੀ/ਮਾਨਸਾ, 24 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਵਾਸੀਆਂ ਨੂੰ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ ਲਈ
ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ 5 ਜਾਗਰੂਕਤਾ ਵੈਨਾਂ ਰਵਾਨਾ ਕੀਤੀਆਂ ਗਈਆਂ ਹਨ।ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਇਹ ਵੈਨਾਂ ਜ਼ਿਲ੍ਹੇ ਦੇ ਪੰਜ ਬਲਾਕਾਂ ਤੱਕ ਪਹੁੰਚ ਕਰਨਗੀਆਂ ਅਤੇ ਇਨ੍ਹਾਂ ਵੈਨਾਂ ‘ਤੇ ਲੱਗੇ ਲਾਊਡ ਸਪੀਕਰਾਂ ਰਾਹੀਂ ਕੋਰੋਨਾ ਵਾਇਰਸ ਤੋਂ ਬਚਣ ਲਈ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਜਾਵੇਗੀ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਘਰਾਂ ਵਿੱਚ ਰਹਿਣ ਅਤੇ ਕਿਸੇ ਬਾਹਰਲੇ ਵਿਅਕਤੀ ਨੂੰ ਵੀ ਘਰ ਆਉਣ ਤੋਂ ਰੋਕਣ। ਤਾਂ ਜੋ ਪਰਿਵਾਰ ਦੀ ਪੂਰਨ ਸੁਰੱਖਿਆ ਯਕੀਨੀ ਬਣ ਸਕੇ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media