ਲੋਕਾਂ ਨੂੰ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਦੀ ਅਪੀਲ
ਕਪੂਰਥਲਾ, 24 ਮਾਰਚ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਇੱਕ ਚੁਣੋਤੀ ਦੇ ਰੂਪ ਵਿੱਚ ਸਾਡੇ ਸਾਹਮਣੇ ਉਭਰ ਕੇ ਆਇਆ ਹੈ ਤੇ ਸਾਨੂੰ ਸਭਨਾਂ ਨੂੰ ਰਲ ਕੇ
ਇਸ ਚੁਣੋਤੀ ਦਾ ਸਾਹਮਣਾ ਕਰਣਾ ਹੈ।ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਕੋਰੋਨਾ ਵਾਇਰਸ ਦੇ ਸੰਬੰਧ ਵਿੱਚ ਲੋਕਾਂ ਨੂੰ ਅਪੀਲ ਕਰਦਿਆਂ ਕਹੇ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਕੋਰੋਨਾ ਵਾਇਰਸ ਨੂੰ ਲੈ ਕੇ ਪੂੂਰੀ ਤਰ੍ਹਾਂ ਨਾਲ ਮੁਸਤੈਦ ਹੈ ਤੇ ਲੋਕਾਂ ਦੀ ਸਿਹਤ ਨੂੰ ਲੈ ਕੇ ਫਿਕਰਮੰਦ ਹੈ।ਡਾ. ਜਸਮੀਤ ਬਾਵਾ ਨੇ ਲੋਕਾਂ ਨੂੰ ਘਰਾਂ ਵਿਚੋਂ ਬਾਹਰ ਨਾ ਨਿਕਲਣ ਦੀ ਵੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਜਾਗਰੂਕਤਾ ਵਿੱਚ ਹੀ ਬਚਾਅ ਹੈ।ਖੁਦ ਆਪਣੇ ਲਈ ਤੇ ਆਪਣਿਆਂ ਲਈ ਹਰ ਤਰ੍ਹਾਂ ਦੀ ਸਾਵਧਾਨੀ ਵਰਤੀ ਜਾਏ।ਸਰਕਾਰ ਤੇ ਸਿਹਤ ਵਿਭਾਗ ਕੋਰੋਨਾ ਵਾਇਰਸ ਨੂੰ ਲੈ ਕੇ ਸਮੇਂ ਸਮੇਂ ਤੇ ਜੋ ਵੀ ਐਡਵਾਈਜ਼ਰੀ ਜਾਰੀ ਕਰ ਰਿਹਾ ਹੈ ਉਸ ਨੂੰ ਅਮਲ ਵਿੱਚ ਲਿਆਉਣਾ ਯਕੀਨੀ ਬਣਾਇਆ ਜਾਏ ਤਾਂ ਜੋ ਇਸ ਵਾਇਰਸ ਕਰ ਕੇ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ। ਸਿਵਲ ਸਰਜਨ ਨੇ ਲੋਕਾਂ ਨੂੰ ਵਾਰ ਵਾਰ ਹੱਥ ਧੋਣ, ਆਸ ਪਾਸ ਦੀ ਸਾਫ ਸਫਾਈ ਦਾ ਖਿਆਲ ਰੱਖਣ।ਉਨ੍ਹਾਂ ਇਹ ਵੀ ਦੱਸਿਆ ਕਿ ਕੋਰੋਨਾ ਵਾਇਰਸ ਖਿਲਾਫ ਸਿਹਤ ਵਿਭਾਗ ਦੀਆਂ ਟੀਮਾਂ ਪੁਲਿਸ ਤੇ ਪ੍ਰਸ਼ਾਸਨ ਨਾਲ 24 ਘੰਟੇ ਸਹਿਯੋਗ ਕਰ ਰਹੀਆਂ ਹਨ।ਐਸ.ਆਈ, ਏ.ਐਨ.ਐਮ, ਆਸ਼ਾ ਵਰਕਰਾਂ ਵੱਲੋਂ ਪ੍ਰਸ਼ਾਸਨ ਨਾਲ ਮਿਲ ਕੇ ਵਿਦੇਸ਼ਾਂ ਤੋਂ ਵਾਪਸ ਆਏ ਤੇ ਸ਼ੱਕੀ ਮਰੀਜਾਂ ਨੂੰ ਜਿੱਥੇ ਟ੍ਰੇਸ ਕਰਨ ਤੇ ਕੋਰੋਨਾ ਵਾਇਰਸ ਦੇ ਸੰਬੰਧ ਵਿੱਚ ਸਕਰੀਨਿੰਗ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਹੋਮ ਕੁਆਰੈਨਟਾਈਨ ਕੀਤੇ ਗਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ 14 ਦਿਨ੍ਹਾਂ ਤੱਕ ਘਰ ਵਿੱਚ ਹੀ ਰਹਿਣ ਤੇ ਘਰ ਦੇ ਹੋਰ ਮੈਂਬਰਾਂ ਤੋਂ ਦੂਰੀ ਬਣਾ ਕੇ ਰੱਖਣ ਨਾਲ ਹੀ ਸਿਹਤ ਵਿਭਾਗ ਦੀਆਂ ਟੀਮਾਂ ਦਾ ਵੀਸ ਸਹਿਯੋਗ ਕਰਨ।ਨਾਲ ਹੀ ਉਨ੍ਹਾਂ ਵਿਦੇਸ਼ਾਂ ਤੋਂ ਆਏ ਲੋਕਾਂ ਨੂੰ ਖਾਸ ਕਰ ਕੇ ਅਪੀਲ ਕੀਤੀ ਹੈ ਕਿ ਉਹ ਟੀਮਾਂ ਤੋਂ ਡਰਨ ਨਾ ਬਲਕਿ ਉਨ੍ਹਾਂ ਦਾ ਸਹਿਯੋਗ ਕਰਨ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਿਲਾ ਪੱਧਰ, ਸਬ ਡਵੀਜਨਲ ਪੱਧਰ ਅਤੇ ਸੀ.ਐਚ.ਸੀ ਪੱਧਰ ‘ਤੇ ਆਈਸੋਲੇਸ਼ਨ ਵਾਰਡ ਤੇ ਫਲੂ ਕਾਰਨਰ ਸਥਾਪਿਤ ਕੀਤੇ ਗਏ ਹਨ ਤੇ 24 ਘੰਟੇ ਮੁਫਤ ਸਿਹਤ ਸਹੂਲਤਾਂ ਉਪਲਬੱਧ ਹਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media