ਕਪੂਰਥਲਾ, 24 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਅਤੇ ਐਸ.ਐਸ.ਪੀ ਸਤਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ
ਵੱਲੋਂ ਅੱਜ ਕਪੂਰਥਲਾ ਵਿਖੇ ਫਲੈਗ ਮਾਰਚ ਕੱਢਿਆ ਗਿਆ।ਇਸ ਦੌਰਾਨ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਅਤੇ ਲੱਗੀਆਂ ਪਾਬੰਦੀਆਂ ਦੀ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ।ਮੈਡੀਕਲ ਸਟੋਰਾਂ ਵਾਲਿਆਂ ਨੂੰ ਵੀ ਸਟੋਰਾਂ ’ਤੇ ਭੀੜ ਇਕੱਠੀ ਨਾ ਕਰਨ ਦੀ ਹਦਾਇਤ ਕੀਤੀ ਗਈ।ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਇਕ ਦੂਜੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ।ਇਹ ਫਲੈਗ ਮਾਰਚ ਡੀ.ਸੀ ਚੌਕ ਤੋਂ ਸ਼ੁਰੂ ਹੋਇਆ ਅਤੇ ਸੁਲਤਾਨਪੁਰ ਬਾਈਪਾਸ ਤੋਂ ਹੁੰਦਾ ਹੋਇਆ ਰਮਣੀਕ ਚੌਕ, ਸਿਵਲ ਹਸਪਤਾਲ, ਕਚਹਿਰੀ ਚੌਕ, ਸਬਜ਼ੀ ਮੰਡੀ, ਸੱਤ ਨਾਰਾਇਣ ਬਾਜ਼ਾਰ, ਅੰਮ੍ਰਿਤਸਰ ਚੁੰਗੀ, ਕਾਂਜ਼ਲੀ ਰੋਡ ਹੁੰਦਾ ਹੋਇਆ ਵਾਪਸ ਡੀ.ਸੀ ਚੌਕ ਪਹੁੰਚ ਕੇ ਸਮਾਪਤ ਹੋਇਆ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media