Friday, October 30, 2026

ਨਗਰ ਨਿਗਮ ਵਲੋਂ ਸ਼ਹਿਰ ਵਿੱਚ ਸਾਫ ਸਫਾਈ ਦਾ ਪ੍ਰਬੰਧ ਲਗਾਤਾਰ ਚੱਲਦਾ ਰਹੇਗਾ – ਮੇਅਰ

ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਕਰੋਨਾ ਵਾਇਰਸ ਦਾ ਕਹਿਰ ਦੁਨੀਆਂ ਭਰ ਵਿੱਚ ਤਬਾਹੀ ਮਚਾ ਰਿਹਾ ਹੈ।ਪੰਜਾਬ ਸਰਕਾਰ ਵਲੋਂ Mayor Rintuਕਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਾਅ ਲਈ ਸਾਰੇ ਸ਼ਹਿਰਾਂ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ।ਮੇਅਰ ਕਰਮਜੀਤ ਸਿੰਘ ਰਿੰਟੂ ਨੇ ਸ਼ਹਿਰ ਵਾਸੀਆਂ ਨੂੰ ਕਿਹਾ ਹੈ ਕਿ ਨਗਰ ਨਿਗਮ ਵਲੋਂ ਸ਼ਹਿਰ ਵਿੱਚ ਸਾਫ਼ ਸਫ਼ਾਈ ਦਾ ਪ੍ਰਬੰਧ ਲਗਾਤਾਰ ਚੱਲਦਾ ਰਹੇਗਾ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰ ਦਾ ਕੂੜਾ ਗਲੀਆਂ ਤੇ ਸੜਕਾਂ ਵਿੱਚ ਨਾ ਸੁੱਟਣ।ਨਗਰ ਨਿਗਮ ਦੀਆਂ ਗੱਡੀਆਂ ਰੋਜ਼ਾਨਾ ਵਾਂਗ ਉਹਨਾਂ ਦੇ ਘਰਾਂ ਤੋਂ ਕੂੜਾ ਆਪ ਹੀ ਲੈ ਕੇ ਜਾਣਗੀਆਂ।ਮੇਅਰ ਰਿੰਟੂ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਸੀਵਰੇਜ਼ ਦੀ ਨਿਕਾਸੀ ਦੀ ਵਿਵੱਸਥਾ ਪਹਿਲਾਂ ਦੀ ਤਰ੍ਹਾਂ ਚੱਲੇਗੀ ਅਤੇ ਉਸ ਵਿੱਚ ਕਿਸੇ ਤਰਾਂ ਦੀ ਤੰਗੀ ਨਹੀਂ ਆਉਣ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਸ਼ਹਿਰ ਨੂੰ ਸੈਨੇਟਾਈਜ਼ ਕਰਨ ਵਾਸਤੇ ਸਪੈਸ਼ਲ ਦਵਾਈ ਅਤੇ ਸਪਰੇਅ ਮਸ਼ੀਨਾਂ ਦਾ ਇੰਤਜ਼ਾਮ ਕੀਤਾ ਗਿਆ ਹੈ ਅਤੇ ਬੁੱਧਵਾਰ ਤੋਂ ਵੱਡੇ ਪੱਧਰ ‘ਤੇ ਸ਼ਹਿਰ ਦੇ ਹਰੇਕ ਇਲਾਕੇ ਨੂੰ ਸੈਨੇਟਾਇਜ਼ ਕੀਤਾ ਜਾਵੇਗਾ ਅਤੇ ਇਹ ਪ੍ਰੀਕਿਰਿਆ ਅਗੋਂ ਵੀ ਚੱਲਦੀ ਰਹੇਗੀ।ਉਹਨਾਂ ਅਪੀਲ ਕੀਤੀ ਕਿ ਲੋਕ ਆਪਣੇ ਘਰਾਂ ਵਿੱਚ ਹੀ ਰਹਿਣ ਅਤੇ ਜਰੂਰਤ ਪੈਣ ‘ਤੇ ਘਰ ਦਾ ਇੱਕ ਮੈਂਬਰ ਹੀ ਘਰ ਤੋਂ ਬਾਹਰ ਨਿਕਲੇ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …