ਜਰੂਰੀ ਚੀਜ਼ਾਂ ਭੰਡਾਰ ਕਰਨ ਤੇ ਮੁਨਾਫ਼ਖੋਰਾਂ ਰੱਖੇਗੀ ’ਤੇ ਕਰੜੀ ਨਜ਼ਰ
ਚੰਡੀਗੜ੍ਹ, 24 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ-19 (ਕਰੋਨਾ) ਵਾਇਰਸ ਦੀ ਮਹਾਂਮਾਰੀ ਅੱਜ ਵਿਸ਼ਵ ਵਿਆਪੀ ਚਿੰਤਾ ਦੀ ਸਭ ਤੋਂ ਵੱਡੇ ਜਨਤਕ ਸਿਹਤ ਸੰਕਟ ਵਜੋਂ ਸਾਹਮਣੇ ਆਈ ਹੈ।ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਖਤਰਨਾਕ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਕਰਫਿਊ ਲਗਾਉਣ ਸਮੇਤ ਸਾਰੇ ਜਰੂਰੀ ਕਦਮ ਚੁੱਕ ਰਹੀ ਹੈ।ਜਿਸ ਦੀ ਸਭ ਪਾਸਿਓਂ ਪ੍ਰਸੰਸਾ ਕੀਤੀ ਜਾ ਰਹੀ ਹੈ।
ਮੁੱਖ ਡਾਇਰੈਕਟਰ, ਵਿਜੀਲੈਂਸ ਬਿਓਰੋ ਬੀ.ਕੇ ਉਪਲ ਨੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਇਸ ਤੱਥ ਨੂੰ ਸਮਝਦਿਆਂ ਕਿ ਜ਼ਿਲਾ ਪ੍ਰਸਾਸ਼ਨ ਉਪਰ ਸੇਵਾਵਾਂ ਅਤੇ ਸਰੋਤ ਮੁਹੱਈਆ ਕਰਵਾਉਣ ਲਈ ਭਾਰੀ ਦਬਾਅ ਹੈ, ਬਿਓਰੋ ਦੇ ਸਾਰੇ ਅਧਿਕਾਰੀਆਂ ਨੂੰ ਜ਼ਿਲਾ ਪ੍ਰਸਾਸਨ ਅਤੇ ਜ਼ਿਲਾ ਪੁਲਿਸ ਨਾਲ ਤਾਲਮੇਲ ਰੱਖਣ ਅਤੇ ਹਰ ਤਰਾਂ ਦੇ ਸਹਿਯੋਗ ਅਤੇ ਸਹਾਇਤਾ ਦੀ ਪੇਸ਼ਕਸ਼ ਦੇਣ ਦਾ ਨਿਰਦੇਸ਼ ਦਿੱਤਾ ਹੈ।
ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬਿਓਰੋ ਦੇ ਚੀਫ ਡਾਇਰੈਕਟਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਮਲ ਕਰਦਿਆਂ ਵਿਜੀਲੈਂਸ ਬਿਓਰੋ ਦੇ ਐਸ.ਐਸ.ਪੀ ਆਦਿ ਨੇ ਪਹਿਲਾਂ ਹੀ ਸਬੰਧਤ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲਿਸ ਮੁਖੀਆਂ ਨੂੰ ਅਰਧ ਸਰਕਾਰੀ ਪੱਤਰ ਭੇਜ ਦਿੱਤੇ ਹਨ ਅਤੇ ਉਨਾਂ ਨੂੰ ਆਪਣੇ ਵੱਲੋਂ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦੀ ਪੇਸ਼ਕਸ਼ ਕੀਤੀ ਹੈ।
ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਬੀ.ਕੇ ਉਪਲ ਨੇ ਆਪਣੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਜਰੂਰੀ ਚੀਜਾਂ ਨੂੰ ਭੰਡਾਰ ਕਰਨ ਜਾਂ ਮੁਨਾਫ਼ਖੋਰੀ ਕਰਨ ਵਾਲਿਆਂ ’ਤੇ ਕਰੜੀ ਨਜ਼ਰ ਰੱਖਣ ਅਤੇ ਕਰੋਨਾ ਵਾਇਰਸ ਦੀ ਰੋਕਥਾਮ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਨੂੰ ਲਾਗੂ ਕਰਨ ਵਿਚ ਜਾਣਬੁੱਝ ਕੇ ਬੇਨਿਯਮੀਆਂ ਕਰਨ ਵਾਲਿਆਂ ‘ਤੇ ਵੀ ਨਜ਼ਰ ਰੱਖਣ।ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਓਰੋ ਦੇ ਅਧਿਕਾਰੀ ਪਹਿਲਾਂ ਹੀ ਆਪਣੀ ਇਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫੈਸਲਾ ਕਰ ਚੁੱਕੇ ਹਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …