ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਵਿਸ਼ਵ ਦੇ ਅਧਿਆਤਮਿਕ
ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰ-ਮਰਯਾਦਾ ਨਿਰੰਤਰ ਚੱਲ ਰਹੀ ਹੈ ਅਤੇ ਜਿਹੜੀ ਵੀ ਸੰਗਤ ਕਿਸੇ ਵੀ ਤਰ੍ਹਾਂ ਇਥੇ ਪੁੱਜ ਰਹੀ ਹੈ।ਉਸ ਨੂੰ ਨਸਮਸਤਕ ਹੋਣ ਵਿਚ ਕੋਈ ਰੋਕ ਟੋਕ ਨਹੀਂ ਹੈ ਉਨ੍ਹਾਂ ਕਿਹਾ ਕਿ ਬੇਸ਼ੱਕ ਕਰਫਿਊ ਕਾਰਨ ਸੰਗਤ ਦੀ ਆਮਦ ਪ੍ਰਭਾਵਿਤ ਹੋਈ ਹੈ, ਪਰ ਇਥੇ ਪੁੱਜਣ ਵਾਲੀ ਸੰਗਤ ਆਪਣੀ ਸ਼ਰਧਾ ਪ੍ਰਗਟਾ ਰਹੀ ਹੈ।ਉਨ੍ਹਾਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਲਈ ਹੁਣ ਵੀ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ ਤੇ ਸੰਗਤ ਦੀ ਮੁੱਢਲੀ ਜਾਂਚ ਦੇ ਨਾਲ ਨਾਲ ਸੈਨੀਟਾਈਜਰ ਨਾਲ ਹੱਥ ਸਾਫ ਕਰਵਾਏ ਜਾ ਰਹੇ ਹਨ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media