Tuesday, November 24, 2026

ਖੁਰਾਕ ਸਪਲਾਈ ਵਿਭਾਗ ਦੀਆਂ ਟੀਮਾਂ ਨੇ ਮੁਹੱਲਿਆਂ ‘ਚ ਲੋਕਾਂ ਨੂੰ ਵਾਜ੍ਹਬ ਰੇਟਾਂ ‘ਤੇ ਵੰਡਿਆ ਰਾਸ਼ਨ

ਧੂਰੀ, 26 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਖੁਰਾਕ ਸਪਲਾਈ ਵਿਭਾਗ ਦੀਆਂ ਟੀਮਾਂ ਨੇ ਸਮਾਜ ਸੇਵੀਆਂ ਅਤੇ ਸਥਾਨਕ ਡੀਪੂ ਹੋਲਡਰਾਂ ਦੇ ਸਹਿਯੋਗ PPNJ2603202004ਨਾਲ ਅੱਜ ਲਾਕਡਾਊਨ ਦੌਰਾਨ ਮੁਹੱਲ਼ਿਆਂ ਵਿੱਚ ਜਾ ਕੇ ਲੋਕਾਂ ਨੂੰ ਆਟਾ, ਬ੍ਰੈਡ, ਚਾਹਪੱਤੀ, ਚੀਨੀ ਅਤੇ ਦਾਲਾਂ ਆਦਿ ਵਾਜ੍ਹਬ ਰੇਟਾਂ ‘ਤੇ ਮੁਹੱਈਆ ਕਰਵਾਈਆਂ।ਸਮਾਜਸੇਵੀ ਅਤੇ ਡੀਪੂ ਹੋਲਡਰ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਕਾਂਝਲਾ ਨੇ ਦੱਸਿਆ ਕਿ ਉਹ ਬਿਪਤਾ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਦੇ ਨਾਲ ਮੋਢੇ ਨਾਲ ਮੋਢਾ ਲਾਕੇ ਖੜੇ ਹਨ ਅਤੇ ਉਹਨਾਂ ਨੇ ਹੋਰ ਡੀਪੂ ਹੋਲਡਰਾਂ ਵਾਂਗ ਖੁਦ ਵੀ ਖੁਰਾਕ ਸਪਲਾਈ ਵਿਭਾਗ ਦੀ ਟੀਮ ਦੇ ਨਾਲ ਘਰ-ਘਰ ਜਾ ਕੇ ਲੋਕਾਂ ਨੂੰ ਰਾਸ਼ਨ ਵੰਡਾਉਣ ਵਿੱਚ ਸਹਿਯੋਗ ਦਿੱਤਾ।
          ਇਸ ਮੌਕੇ ਖੁਰਾਕ ਤੇ ਸਪਲਾਈ ਵਿਭਾਗ ਦੇ ਇੰਸਪੈਕਟਰ ਅਤੇ ਏ.ਐਫ.ਐਸ.ਓ ਨੇ ਰਾਸ਼ਨ ਵੰਡਣ ਵਾਲੀਆਂ ਟੀਮਾਂ ਦੀ ਅਗੁਵਾਈ ਕੀਤੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …