Saturday, September 26, 2026

ਲੋਕਾਂ ਨੂੰ ਜ਼ਰੂਰੀ ਸਮਾਨ ਪਹੁੰਚਾਉਣ ਲਈ ਕੈਬਨਿਟ ਮੰਤਰੀ ਸਿੰਗਲਾ ਮੈਦਾਨ ‘ਚ ਕੁੱਦੇ

ਸੰਗਰੂਰ ਜਿਲੇ ’ਚ ਸੈਨੇਟਾਇਜ਼ਰ, ਮਾਸਕ ਤੇ ਆਟਾ ਵੰਡ ਕੇ ਕੀਤੀ ਵਿਸ਼ੇਸ਼ ਸ਼ੁਰੂਆਤ

ਸੰਗਰੂਰ/ ਲੌਂਗੋਵਾਲ, 26 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਅਤੇ ਇਸ ਤੋਂ ਬਚਣ ਲਈ ਵਰਤੀਆਂ ਜਾਣ Vijay Inder Singla 1ਵਾਲੀਆਂ ਸਾਵਧਾਨੀਆਂ ਬਾਰੇ ਸੰਗਰੂਰ ਜ਼ਿਲੇ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅੱਜ ਆਪਣੀ ਟੀਮ ਸਮੇਤ ਖੁੱਦ ਇਲਾਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਪਹੁੰਚੇ।ਉਨਾਂ ਨੇ ਪਿੰਡਾਂ ਦੇ ਸਰਪੰਚਾਂ ਅਤੇ ਸ਼ਹਿਰ ਦੇ ਨੁਮਾਇੰਦਿਆਂ ਨੂੰ ਸੈਨੇਟਾਇਜ਼ਰ ਦੀਆਂ ਬੋਤਲਾਂ ਅਤੇ ਮਾਸਕ ਦਿੱਤੇ ਤਾਂ ਜੋ ਉਹ ਇਹ ਚੀਜ਼ਾਂ ਲੋੜਵੰਦਾਂ ਵਿਚ ਵੰਡ ਸਕਣ।ਸੰਗਰੂਰ ਸ਼ਹਿਰ ਵਿੱਚ ਲੋੜਵੰਦਾਂ ਨੂੰ ਆਟੇ ਦੀਆਂ ਥੈਲੀਆਂ ਵੀ ਵੰਡੀਆਂ ਗਈਆਂ।
            ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਇਸ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਇੱਕ ਮਿਸ਼ਨ ਵਾਂਗ ਕੰਮ ਕਰਨ ਦੀ ਲੋੜ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ।ਉਨਾਂ ਦੱਸਿਆ ਕਿ ਜ਼ਰੂਰੀ ਵਸਤਾਂ ਲੋੜਵੰਦਾਂ ਤੱਕ ਪੁੱਜਦੀਆਂ ਕਰਨ ਲਈ ਸੰਗਰੂਰ ਹਲਕੇ ਨੂੰ ਜ਼ੋਨਾਂ ਵਿੱਚ ਵੰਡ ਦਿੱਤਾ ਗਿਆ ਹੈ ਅਤੇ ਜਲਦ ਹੀ ਇਨਾਂ ਜ਼ੋਨਾਂ ਦੇ ਇੰਚਾਰਜਾਂ ਦੇ ਨੰਬਰ ਸੋਸ਼ਲ ਮੀਡੀਆ ਰਾਹੀਂ ਲੋਕਾਂ ਤੱਕ ਪੁੱਜਦੇ ਕਰ ਦਿੱਤੇ ਜਾਣਗੇ।
             ਸਿੰਗਲਾ ਨੇ ਕਿਹਾ ਕਿ ਉਨਾਂ ਵੱਲੋਂ ਜ਼ਿਲਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਪੰਚਾਇਤਾਂ ਦੇ ਨੁਮਾਇੰਦਿਆਂ ਦੇ ਨਾਲ-ਨਾਲ ਸ਼ਹਿਰ ਦੀਆਂ ਉਘੀਆਂ ਸਮਾਜ ਸੇਵੀ ਹਸਤੀਆਂ ਦੀ ਇੱਕ ਵਿਸ਼ੇਸ਼ ਟੀਮ ਬਣਾਈ ਗਈ ਹੈ।ਉਨਾਂ ਕਿਹਾ ਕਿ ਹਲਕੇ ਦੇ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਲਈ ਉਹ ਹਮੇਸ਼ਾ ਹਾਜ਼ਰ ਹਨ ਅਤੇ ਲੋੜ ਪੈਣ ’ਤੇ ਇਲਾਕੇ ਦਾ ਕੋਈ ਵੀ ਵਿਅਕਤੀ ਉਨਾਂ ਦੇ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …