Friday, August 7, 2026

ਲੋੜਵੰਦਾਂ ਦੀ ਮਦਦ ਲਈ ਰੈਡ ਕਰਾਸ ਸੁਸਾਇਟੀ ਪਾ ਰਹੀ ਹੈ ਅਹਿਮ ਯੋਗਦਾਨ- ਡੀ.ਸੀ

ਦਾਨੀ ਲੋਕਾਂ ਨੂੰ ਮਦਦ ਲਈ ਅੱਗੇ ਆਉਣ ਦੀ ਕੀਤੀ ਅਪੀਲ

ਕਪੂਰਥਲਾ, 26 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਕਿਹਾ ਹੈ ਕਿ ਜ਼ਿਲ੍ਹੇ ਵਿਚ ਨੋਵਲ ਕੋਰੋਨਾ ਵਾਇਰਸ Deepti Uppal Dc(ਕੋਵਿਡ-19) ਤੋਂ ਬਚਾਅ ਲਈ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿੱਢੀ ਗਈ ਵੱਡੀ ਜੰਗ ਲੋਕਾਂ ਦੇ ਸਾਥ ਦੇਣ ਨਾਲ ਹੀ ਜਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਮੁਸ਼ਕਲ ਦੀ ਇਸ ਘੜੀ ਵਿਚ ਜ਼ਿਲ੍ਹੇ ਦੇ ਬਹੁਤ ਸਾਰੇ ਬੇਘਰੇ, ਬੇਸਹਾਰਾ ਅਤੇ ਹੋਰ ਲੋੜਵੰਦ ਲੋਕਾਂ ਨੂੰ ਜੀਵਨ ਨਿਰਬਾਹ ਲਈ ਖਾਣ-ਪੀਣ ਅਤੇ ਹੋਰ ਜ਼ਰੂਰੀ ਵਸਤਾਂ ਦੀ ਸਖ਼ਤ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰੇਕ ਲੋੜਵੰਦ ਤੱਕ ਪਹੁੰਚਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਲੋੜਵੰਦਾਂ ਦੀ ਮਦਦ ਲਈ ਵੱਧ-ਚੜ੍ਹ ਕੇ ਅੱਗੇ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਦਾਨੀ ਲੋਕ ਇਸ ਨੇਕ ਕੰਮ ਵਿਚ ਆਪਣਾ ਯੋਗਦਾਨ ਪਾਉਣਾ ਚਾਹੁੰਦੇ ਹਨ, ਉਹ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਰਾਹੀਂ ਇਸ ਕੰਮ ਵਿਚ ਆਪਣਾ ਹਿੱਸਾ ਪਾ ਸਕਦੇ ਹਨ।ਇਸ ਸਬੰਧੀ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਆਰ.ਸੀ ਬਿਰਹਾ ਨਾਲ ਮੋਬਾਈਲ ਨੰਬਰ 98146-78434 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਦਾਨੀ ਲੋਕਾਂ ਵੱਲੋਂ ਦਿੱਤੀ ਰਾਸ਼ੀ ਦੀ ਉਨ੍ਹਾਂ ਨੂੰ ਰਸੀਦ ਦਿੱਤੀ ਜਾਵੇਗੀ ਅਤੇ ਲੋੜਵੰਦਾਂ ਤੱਕ ਪਹੁੰਚਾਏ ਸਾਮਾਨ ਦਾ ਪਾਰਦਰਸ਼ੀ ਢੰਗ ਨਾਲ ਪੂਰਾ ਰਿਕਾਰਡ ਰੱਖਿਆ ਜਾਵੇਗਾ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …