ਮਲੋਟ, 26 ਮਾਰਚ (ਪੰਜਾਬ ਪੋਸਟ – ਗਰਗ) – ਸਿੱਖਿਆ ਸਕੱਤਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ
ਹਰਜੀ ਰਾਮ ਮਲੋਟ ਵਲੋਂ ਛੇਵੀਂ, ਸਤਵੀਂ, ਨੌਵੀਂ ਅਤੇ ਗਿਆਰਵੀਂ ਕਲਾਸ ਦਾ ਨਤੀਜਾ ਸਕੂਲ ਦੀ ਵੈਬਸਾਈਟ ਅਤੇ ਵਿਦਿਆਰਥੀਆਂ ਦੇ ਵਟਸਐਪ ਗਰੁੱਪਾਂ ‘ਤੇ ਜਾਰੀ ਕਰ ਦਿੱਤਾ ਗਿਆ ਹੈ।ਸਕੂਲ ਦੇ ਪ੍ਰਿੰਸੀਪਲ ਵਿਜੈ ਗਰਗ ਨੇ ਦੱਸਿਆ ਕਿ ਕੋਰੋਨਾ ਵਾਇਰਸ ਕਰਕੇ ਬੇਸ਼ੱਕ ਸਕੂਲ ਬੰਦ ਕਰ ਦਿੱਤੇ ਗਏ ਹਨ।ਪਰ ਐਲਾਨੇ ਗਏ ਨਤੀਜੇ ਸਕੂਲ ਦੀ ਵੈਬਸਾਈਟ ‘ਤੇ ਦੇਖਿਆ ਜਾ ਸਕਦਾ ਹੈ।ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਕੂਲ ਖੁੱਲਣ ‘ਤੇ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।ਉਨਾਂ ਕਿਹਾ ਕਿ ਸਕੂਲ ਦੇ ਅਧਿਆਪਕਾਂ ਵਲੋਂ ਸਕੂਲ ਦੇ ਵਟਸਐਪ ਗਰੁੱਪਾਂ ਰਾਹੀਂ ਦੱਸਵੀਂ ਅਤੇ ਬਾਰਵੀਂ ਦੀਆਂ ਵਿਦਿਆਰਥਣਾਂ ਨੂੰ ਪੜਾਇਆ ਜਾ ਰਿਹਾ ਹੈ ਤਾਂ ਕਿ ਸਕੂਲ ਬੰਦ ਹੋਣ ਕਾਰਨ ਵਿਦਿਆਰਥੀਆਂ ਦਾ ਨੁਕਸਾਨ ਨਾ ਹੋਵੇ।ਪ੍ਰਿੰਸੀਪਲ ਗਰਗ ਨੇ ਕਿਹਾ ਕਿ ਵਿਦਿਆਰਥਣਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਣਕਾਰੀ ਸਕੂਲ ਵਟਸਐਪ ਗਰੁੱਪਾਂ ਵਿੱਚ ਸਮੇਂ-ਸਮੇਂ ਤੇ ਭੇਜੀ ਜਾ ਰਹੀ ਹੈ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media