Sunday, July 5, 2026

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਲੋਕ ਸਭਾ ਦੀ ਚੋਣਾਂ ਲਈ ਬਣਾਏ ਗਿਣਤੀ ਕੇਂਦਰਾਂ ਦਾ ਨਿਰੀਖਣ

PPN10301
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਚੋਣਕਾਰ ਅਫਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਵਲੋਂ ਅੱਜ ਲੋਕ ਸਭਾਂ ਦੀਆਂ ਚੋਣਾਂ ਸਬੰਧੀ ਵੋਟਾਂ ਦੀ ਗਿਣਤੀ ਲਈ ਬਣਾਏ ਕੇਂਦਰਾਂ ਦਾ ਨਿਰੀਖਣ ਕੀਤਾ ਗਿਆ।  ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਭਗਤ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਸਬੰਧੀ ਅੰਮ੍ਰਿਤਸਰ ਵਿਖੇ ਤਿੰਨ ਕੇਂਦਰ ਖਾਲਸਾ ਕਾਲਜ ਵਿਖੇ ਹਲਕਾ ਦੱਖਣੀ-19, ਅਟਾਰੀ-21, ਹਲਕਾ ਪੱਛਮੀ-16 ਦੀਆਂ ਵੋਟਾਂ ਦੀ ਗਿਣਤੀ, ਮਾਈ ਭਾਗੋ ਪੋਲੀਟੈਕਨਿਕ ਕਾਲਜ ਵਿਖੇ ਅੰਮ੍ਰਿਤਸਰ ਕੇਂਦਰੀ, 17, ਅੰਮ੍ਰਿਤਸਰ ਪੂਰਬੀ-18, ਤੇ ਹਲਕਾ ਮਜੀਠਾ-13 ਅਤੇ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਹਲਕਾ ਅੰਮ੍ਰਿਤਸਰ ਉੱਤਰੀ-15, ਰਾਜਾਸਾਂਸੀ-12 ਤੇ ਹਲਕਾ ਅਜਨਾਲਾ-11 ਦੀਅੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।  ਇਸ ਮੌਕੇ ਉਨਾਂ ਨੇ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਰੱਖਣ ਲਈ ਬਣੇ ਹਾਲ ਆਦਿ ਦੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਲੋਕ ਸਭਾ ਲਈ ਪਈਆਂ ਵੋਟਾਂ ਦੀ ਗਿਣਤੀ 16 ਮਈ 2014 ਨੂੰ ਹੋਵੇਗੀ।  ਸ੍ਰੀ ਰਵੀ ਭਗਤ ਨੇ  ਕਿਹਾ ਕਿ ਪ੍ਰਸ਼ਾਸਨ ਜ਼ਿਲ੍ਹੇ ਅੰਦਰ ਨਿਰਪੱਖ ਅਤੇ ਸ਼ਾਂਤੀ ਪੂਰਵਕ ਚੋਣਾਂ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਉਨਾਂ ਨੇ ਜ਼ਿਲੇ ਦੇ ਸਮੂਹ ਲੋਕਾਂ ਨੂੰ ਵੋਟ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰੋ। ਜਿਥੇ ਵੋਟ ਬਣਾਉਣੀ ਜਰੂਰੀ ਹੈ, ਉਸ ਦੇ ਨਾਲ-ਨਾਲ ਵੋਟ ਪਾਉਣੀ ਵੀ ਉਨੀ ਹੀ ਜਰੂਰੀ ਹੈ। ਉਨਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਵੋਟ ਪਾਉਣ ਲਈ ਅਪੀਲ ਕੀਤੀ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਪ੍ਰਦੀਪ ਸੱਭਰਵਾਲ ਵਧੀਕ ਜ਼ਿਲ੍ਹਾ ਚੋਣ ਅਫਸਰ, ਸ੍ਰੀ ਗੁਲਸ਼ਨ ਕੁਮਾਰ ਸਮਾਲ ਸੇਵਿੰਗ ਅਫਸਰ ਤੇ ਸ੍ਰੀ ਜਸ਼ਨਜੀਤ ਤਹਿਸੀਲਦਾਰ ਅੰਮ੍ਰਿਤਸਰ-੨ ਆਦਿ ਹਾਜ਼ਰ ਸਨ।

Check Also

ਡਾ. ਸਵਰਾਜਬੀਰ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦਾ ਨਿਰਦੇਸ਼ਤ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਪੇਸ਼ ਕੀਤਾ ਗਿਆ

ਅੰਮ੍ਰਿਤਸਰ, 4 ਜੁਲਾਈ (ਦੀਪ ਦਵਿੰਦਰ ਸਿੰਘ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਵਿਰਸਾ ਵਿਹਾਰ …

Leave a Reply