Saturday, October 19, 2024

ਰਾਜ ‘ਚ ਕਰਫਿਊ ਦੌਰਾਨ ਔਰਤਾਂ ਨਾਲ ਸਹੀ ਤਰੀਕੇ ਨਾਲ ਪੇਸ਼ ਆਉਣ ਪੁਲਿਸ ਮੁਲਾਜ਼ਮ – ਮਨੀਸ਼ਾ ਗੁਲਾਟੀ

ਚੰਡੀਗੜ੍ਹ, 27 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਬਿਆਨ ਜਾਰੀ ਕਰਦਿਆਂ ਕਿਹਾ Manisha Gulatiਕਿ ਕਰੋਨਾ ਵਾਇਰਸ ਦੇ ਵਧ ਰਹੇ ਖ਼ਤਰੇ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵਲੋਂ ਰਾਜ ਵਿੱਚ ਲਗਾਏ ਗਏ ਕਰਫਿਊ ਦੋਰਾਨ ਪੁਲਿਸ ਮੁਲਾਜ਼ਮਾਂ ਵਲੋਂ ਔਰਤਾਂ ਨਾਲ ਠੀਕ ਤਰ੍ਹਾਂ ਨਾਲ ਪੇਸ਼ ਨਹੀਂ ਆਇਆ ਜਾ ਰਿਹਾ ਜਿਸ ਸਬੰਧੀ ਸੂਬੇ ਦੇ ਵੱਖ-ਵੱਖ ਥਾਵਾਂ ਤੋਂ ਸੋਸ਼ਲ ਮੀਡੀਆ ਅਤੇ ਟੈਲੀਫੋਨ ਰਾਹੀਂ ਇਹ ਮਾਮਲੇ ਉਨ੍ਹਾਂ ਦੇ ਨੋਟਿਸ ਵਿੱਚ ਆਏ ਹਨ।
                  ਸ੍ਰੀਮਤੀ ਗੁਲਾਟੀ ਨੇ ਕਿਹਾ ਕਿ ਇਹ ਗੰਭੀਰ ਮਾਮਲਾ ਹੈ ਅਤੇ ਰਾਜ ਮਹਿਲਾ ਕਮਿਸ਼ਨ ਐਕਟ – 2001 ਤਹਿਤ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਉਨ੍ਹਾਂ ਪੰਜਾਬ ਦੇ ਗ੍ਰਹਿ ਸਕੱਤਰ, ਪੁਲਿਸ ਮੁਖੀ ਅਤੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ ਪੁਲਿਸ ਨੂੰ ਇਕ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਪੰਜਾਬ ਰਾਜ ਦੀਆਂ ਔਰਤਾਂ ਦੀ ਸੁਰਖਿਆ ਯਕੀਨੀ ਬਣਾਈ ਜਾਵੇ ਅਤੇ ਇਸ ਗੱਲ ਦਾ ਵੀ ਖਾਸ ਧਿਆਨ ਰੱਖਿਆ ਜਾਵੇ ਕਿ ਜਿਥੇ ਔਰਤ ਇਕੱਲੀ ਹੈ ਅਤੇ ਕਰਫਿਊ ਦੌਰਾਨ ਉਸ ਨੂੰ ਘਰ ਵਿੱਚ ਕੋਈ ਮਦਦ ਦੀ ਲੋੜ ਹੈ ਤਾਂ ਹਰ ਸੰਭਵ ਮਦਦ ਦਿੱਤੀ ਜਾਵੇ।ਇਸ ਤੋਂ ਇਲਾਵਾ ਬਜ਼ੁਰਗ ਅਤੇ ਬਿਮਾਰ ਔਰਤਾਂ ਦਾ ਵੀ ਖਾਸ ਧਿਆਨ ਰੱਖਿਆ ਜਾਵੇ ।
             ਉਨ੍ਹਾਂ ਕਿਹਾ ਕਿ ਜੇਕਰ ਭਵਿਖ ਵਿੱਚ ਕੋਈ ਪੁਲਿਸ ਮੁਲਾਜ਼ਮ ਇਸ ਤਰ੍ਹਾਂ ਦੀ ਕਾਰਵਾਈ ਕਰਦਾ ਪਾਇਆ ਗਿਆ ਤਾਂ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਏਗਾ।

Check Also

ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਨਜ਼ਦੀਕ ਸੁਖਆਸਨ ਅਸਥਾਨ ਦੀ ਸੇਵਾ ਕਰਵਾਈ ਗਈ

ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ …