Saturday, October 19, 2024

ਸ਼੍ਰੋਮਣੀ ਕਮੇਟੀ ਨੇ ਲੋੜਵੰਦਾਂ ਨੂੰ ਘਰੋ ਘਰੀ ਲੰਗਰ ਪਹੁੰਚਾਉਣ ਦੀ ਕੀਤੀ ਪਹਿਲ

ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਦੇ ਪ੍ਰਕੋਪ ਕਾਰਨ ਲੋੜਵੰਦ ਲੋਕਾਂ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ PPNJ2701202003ਸਮੇਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਸੇਵਾ ਨਿਰੰਤਰ ਜਾਰੀ ਹੈ।ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ’ਤੇ ਵੱਧ ਤੋਂ ਵੱਧ ਲੋੜਵੰਦ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਰੁਕੇ ਸ਼ਰਧਾਲੂਆਂ ਨੂੰ ਵੀ ਉਨ੍ਹਾਂ ਦੇ ਘਰੋ ਘਰ ਪਹੁੰਚਾਉਣ ਲਈ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ।
        PPNJ2701202002ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਸਿੱਧੇ ਪ੍ਰਬੰਧ ਹੇਠਲੇ 79 ਗੁਰਦੁਆਰਾ ਸਾਹਿਬਾਨ ਤੋਂ ਰੋਜ਼ਾਨਾਂ ਲੰਗਰ ਤਿਆਰ ਕਰਕੇ ਬੇਹੱਦ ਲੋੜਵੰਦਾਂ ਤੱਕ ਭੇਜਿਆ ਜਾ ਰਿਹਾ ਹੈ।ਇਸ ਤੋਂ ਇਲਾਵਾਂ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਲੋਕਲ ਗੁਰਦੁਆਰਾ ਕਮੇਟੀਆਂ ਨੂੰ ਵੀ ਲੋੜਵੰਦਾਂ ਤੱਕ ਲੰਗਰ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ। ਹਰ ਰੋਜ਼ ਦੀ ਤਰ੍ਹਾਂ ਇਥੇ ਸ੍ਰੀ ਗੁਰੂ ਰਾਮਦਾਸ ਲੰਗਰ ਤੋਂ ਅੱਜ ਵੀ ਗੱਡੀਆਂ ਰਾਹੀਂ ਸ੍ਰੀ ਅੰਮ੍ਰਿਤਸਰ ਦੇ ਵੱਖ ਵੱਖ ਇਲਾਕਿਆਂ ਵਿਚ ਲੰਗਰ ਪਹੁੰਚਾਇਆ ਗਿਆ। ਲੰਗਰ ਰਵਾਨਾਂ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਅੱਜ ਜਦੋਂ ਲੋਕ ਘਰਾਂ ਅੰਦਰੋਂ ਨਿਕਲਣ ਤੋਂ ਡਰ ਰਹੇ ਹਨ ਤਾਂ ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਸੇਵਾਦਾਰ ਲੋੜਵੰਦਾਂ ਤੱਕ ਲੰਗਰ ਲੈ ਕੇ ਪਹੁੰਚ ਰਹੇ ਹਨ।ਉਨ੍ਹਾਂ ਕਿਹਾ ਕਿ ਭਾਵੇਂ ਕਰਫਿਊ ਕਾਰਨ ਸੇਵਾਦਾਰਾਂ ਦੀ ਘਾਟ ਹੈ ਪਰੰਤੂ ਫਿਰ ਵੀ ਜਿੰਨਾਂ ਵੱਧ ਤੋਂ ਵੱਧ ਲੰਗਰ ਤਿਆਰ ਕੀਤਾ ਜਾ ਸਕਦਾ ਹੈ, ਉਹ ਸੰਗਤ ਤੱਕ ਭੇੁਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪਿੰਡਾਂ ਦੀਆਂ ਗੁਰਦੁਆਰਾ ਕਮੇਟੀਆਂ ਨੂੰ ਵੀ ਲੋੜਵੰਦਾਂ ਦੀ ਮੱਦਦ ਲਈ ਅੱਗੇ ਆਉਣਾ ਚਾਹੀਦਾ ਹੈ।
           ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਜਿਹੜੀ ਸੰਗਤ ਕਰਫਿਊ ਕਾਰਨ ਸ੍ਰੀ ਦਰਬਾਰ ਸਾਹਿਬ ਰੁਕ ਗਈ ਸੀ।ਉਸ ਨੂੰ ਘਰੋ-ਘਰ ਭੇਜਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਕੁੱਝ ਸੰਗਤ ਬੀਤੇ ਕੱਲ ਦਿੱਲੀ ਤੇ ਹੋਰ ਥਾਵਾਂ ਤੇ ਭੇਜੀ ਸੀ, ਜਦਕਿ ਭਲਕੇ ਵੀ 4 ਬੱਸਾਂ ਜਾਣਗੀਆਂ।ਭਲਕੇ 28 ਮਾਰਚ ਨੂੰ ਇੱਕ ਬੱਸ ਸਹਾਰਨਪੁਰ ਯੂ.ਪੀ ਲਈ, ਇੱਕ ਬੱਸ ਬਠਿੰਡਾ ਲਈ ਅਤੇ ਦੋ ਬੱਸਾਂ ਦਿੱਲੀ ਲਈ ਰਵਾਨਾਂ ਕੀਤੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਕੁਝ ਸ਼ਰਧਾਲੂ ਗੁਜਰਾਤ ਦੇ ਵੀ ਹਨ ਜਿਨ੍ਹਾਂ ਨੂੰ ਦਿੱਲੀ ਤੱਕ ਪਹੁੰਚਾਇਆ ਜਾਵੇਗਾ।ਮੁੱਖ ਸਕੱਤਰ ਨੇ ਦੱਸਿਆ ਕਿ ਬੱਸਾਂ ਭੇਜਣ ਲਈ ਪ੍ਰਸ਼ਾਸਨ ਤੋਂ ਪ੍ਰਵਾਨਗੀ ਲਈ ਜਾ ਰਹੀ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਟਾਟਾਨਗਰ ਦੇ ਕੁਝ ਸ਼ਰਧਾਲੂਆਂ ਨੂੰ ਮਾਤਾ ਗੰਗਾ ਜੀ ਨਿਵਾਸ ਵੀ ਰੱਖਣ ਦਾ ਪ੍ਰਬੰਧ ਕੀਤਾ ਹੈ।ਇਨ੍ਹਾਂ ਲਈ ਇੱਕ ਵੱਖਰੀ ਮੰਜ਼ਿਲ ਖੋਲ੍ਹੀ ਗਈ ਹੈ।ਡਾ. ਰੂਪ ਸਿੰਘ ਅਨੁਸਾਰ ਫਿਲਹਾਲ ਕਿਸੇ ਵੀ ਸਰਾਂ ਲਈ ਭੇਟਾ ਨਹੀਂ ਲਈ ਜਾ ਰਹੀ।ਇਸ ਦੇ ਨਾਲ ਹੀ ਉਨ੍ਹਾਂ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੁੱਝ ਲੋਕਾਂ ਨੂੰ ਦਿੱਲੀ ਤੋਂ ਅੰਮ੍ਰਿਤਸਰ ਵੀ ਲਿਆਂਦਾ ਗਿਆ ਹੈ।

Check Also

ਖਾਲਸਾ ਕਾਲਜ ਵਲੋਂ ਲੋਗੋ ਡਿਜ਼ਾਈਨਿੰਗ ਮੁਕਾਬਲਾ ਕਰਵਾਇਆ ਗਿਆ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਦੀ …