ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਦੀ ਮਹਾਂਮਾਰੀ ਦੇ ਚੱਲਦੇ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿਚ ਲਗਾਏ ਗਏ ਕਰਫਿੳੂ
ਕਾਰਨ ਘਰਾਂ ਵਿਚ ਬੈਠੇ ਮਜ਼ਦੂਰ ਪਰਿਵਾਰ, ਜੋ ਕਿ ਰੋਜ਼ਾਨਾ ਕਮਾ ਕੇ ਖਾਂਦੇ ਸਨ, ਨੂੰ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਪੰਜਾਬ ਸਰਕਾਰ ਵੱਲੋਂ ਇਨਾਂ ਪਰਿਵਾਰਾਂ ਦੀ ਸਾਰ ਲੈਣ ਦਾ ਬੀੜਾ ਚੁੱਕਿਆ ਗਿਆ ਹੈ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਵੱਲੋਂ ਸਰਕਾਰੀ ਅਧਿਕਾਰੀਆਂ ਅਤੇ ਸਮਾਜਸੇਵੀ ਜਥੇਬੰਦੀਆਂ ਦੀ ਸਹਾਇਤਾ ਨਾਲ ਇਹ ਮੁਹਿੰਮ ਵਿਆਪਕ ਪੱਧਰ ਉਤੇ ਵਿੱਢੀ ਜਾ ਚੁੱਕੀ ਹੈ।ਇਸ ਮੁਹਿੰਮ ਨੂੰ ਹੋਰ ਸੁਚਾਰੂ ਰੂਪ ਨਾਲ ਚਲਾਉਣ ਲਈ ਉਨਾਂ ਲੰਮਾ ਤਜ਼ਰਬਾ ਰੱਖਦੇ ਅਤੇ ਮਿਹਨਤੀ ਅਧਿਕਾਰੀ ਵਧੀਕ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਸੰਦੀਪ ਰਿਸ਼ੀ ਨੂੰ ਲੋੜਵੰਦ ਤੇ ਗਰੀਬ ਪਰਿਵਾਰਾਂ ਤੱਕ ਸੁੱਕਾ ਰਾਸ਼ਨ ਅਤੇ ਹੋਰ ਸਮਗਰੀ ਪਹੁੰਚਾਉਣ ਲਈ ਜ਼ਿੰਮੇਵਾਰੀ ਸੌਂਪਦੇ ਹੋਏ ਨੋਡਲ ਅਧਿਕਾਰੀ ਨਿਯੁੱਕਤ ਕੀਤਾ ਹੈ।ਖੁਰਾਕ ਪਦਾਰਥ ਮੁਹੱਈਆ ਕਰਵਾਉਣ ਵਾਲੀਆਂ ਏਜੰਸੀਆਂ ਜਿਵੇਂ ਕਿ ਮਾਰਕਫੈਡ, ਪਨਸਪ, ਵੇਅਰ ਹਾੳੂਸ, ਪੰਜਾਬ ਐਗਰੋ, ਪਨਗ੍ਰੇਨ ਉਕਤ ਮੁਹਿੰਮ ਦੀ ਕਾਮਯਾਬੀ ਲਈ ਨੋਡਲ ਅਧਿਕਾਰੀ ਨਾਲ ਤਾਲਮੇਲ ਰੱਖਣਗੀਆਂ।ਇਸ ਤੋਂ ਇਲਾਵਾ ਉਕਤ ਮੰਤਵ ਲਈ ਜੇਕਰ ਕੋਈ ਸਮਾਜਸੇਵੀ ਸੰਸਥਾ ਜਾਂ ਵਲੰਟੀਅਰ ਆਪਣਾ ਯੋਗਦਾਨ ਪਾਉਣਾ ਚਾਹੁੰਦੇ ਹੋਣ ਤਾਂ ਉਹ ਵੀ ਕਿਸੇ ਸਹਾਇਤਾ ਲਈ ਉਨਾਂ ਨਾਲ ਰਾਬਤਾ ਕਰਨ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media