ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਕਮਿਸ਼ਨਰ ਕੋਮਲ ਮਿੱਤਲ ਨੇ ਆਪਣੇ ਸਾਂਝੇ ਬਿਆਨ ਵਿੱਚ ਕਿਹਾ ਕਿ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੋਰੋਨਾ ਵਾਇਰਸ ਤੋਂ ਬਚਾਓ ਲਈ ਲਗਾਏ ਗਏ ਕਰਫਿਊ ਦੌਰਾਨ ਕੁੱਝ ਦੁਕਾਨਦਾਰਾਂ ਵਲੋਂ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੀ ਕਾਲਾਬਜ਼ਾਰੀ ਕੀਤੀ ਜਾ ਰਹੀ ਹੈ ਤੇ ਲੋਕਾਂ ਕੋਲੋਂ ਨਿਰਧਾਰਤ ਮੁੱਲ ਤੋਂ ਜਿਆਦਾ ਪੈਸੇ ਲਏ ਜਾ ਰਹੇ ਹਨ ਤੇ ਕਈ ਵਸਤਾਂ ਦਾ ਤੋਲ ਵੀ ਪੂਰਾ ਨਹੀਂ ਦਿੱਤਾ ਜਾ ਰਿਹਾ ਹੈ।ਜਿਸ ਕਾਰਨ ਸ਼ਹਿਰ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਮੇਅਰ ਤੇ ਕਮਿਸ਼ਨਰ ਨੇ ਇਸ ਮਸਲੇ ਦਾ ਸਖਤ ਨੋਟਿਸ ਲੈਂਦਿਆਂ ਦੁਕਾਨਦਾਰਾਂ ਨੂੰ ਸਖਤ ਚੇਤਾਵਨੀ ਦਿੱਤੀ ਹੈ ਕਿ ਕਾਲਾਬਜ਼ਾਰੀ ਲੋਕਾਂ ਨੂੰ ਨਜ਼ਾਇਜ਼ ਤੰਗ ਨਾ ਕੀਤਾ ਜਾਵੇ।ਜੇਕਰ ਕੋਈ ਵੀ ਅਜਿਹਾ ਮਾਮਲਾ ਪ੍ਰਸਾਸ਼ਨ ਦੇ ਨੋਟਿਸ ਵਿੱਚ ਆਉਂਦਾ ਹੈ ਤਾਂ ਉਸ ਦੁਕਾਨਦਾਰ ਦਾ ਲਾਇਸੈਂਸ ਕੈਂਸਲ ਕਰਕੇ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਸੇ ਦੌਰਾਨ ਰੇਹੜੀ ਫੜੀ ਵਾਲਿਆਂ ਵਲੋਂ ਵੀ ਸਬਜ਼ੀਆਂ ਤੇ ਫਲ ਬਜ਼ਾਰ ਨਾਲੋਂ ਵੱਧ ਮੁੱਲ ‘ਤੇ ਵੇਚੇ ਜਾ ਰਹੇ ਹਨ ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …