Wednesday, August 26, 2026

ਕਰਫਿਊ ਦੌਰਾਨ ਸਮੂਹ ਪ੍ਰਾਈਵੇਟ ਨਰਸਿੰਗ ਹੋਮ ਐਮਰਜੈਂਸੀ ਸਰਵਿਸ ਲਈ ਖੋਲ੍ਹਣ ਦੇ ਆਦੇਸ਼ ਜਾਰੀ

ਭੀਖੀ, 29 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਕੋਰੋਨਾ ਵਾਇਰਸ ਦੀ Corona Virusਬਿਮਾਰੀ ਦੇ ਮੱਦੇਨਜ਼ਰ ਜ਼ਿਲ੍ਹੇ ‘ਚ ਲਗਾਏ ਗਏ ਕਰਫਿਊ ਦੌਰਾਨ ਲੋਕ ਹਿੱਤ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਸਮੂਹ ਪ੍ਰਾਈਵੇਟ ਨਰਸਿੰਗ ਹੋਮ, ਸਿਰਫ ਐਮਰਜੈਂਸੀ ਸਰਵਿਸ ਲਈ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਸ਼ਰਤਾਂ ਜਾਰੀ ਕਰਦਿਆਂ ਕਿਹਾ ਕਿ ਨਰਸਿੰਗ ਹੋਮ ਘੱਟ ਤੋਂ ਘੱਟ ਸਟਾਫ ਦੀ ਵਰਤੋਂ ਕਰਨਗੇ।ਕਰਫਿਊ ਦੌਰਾਨ ਇਸ ਸਟਾਫ ਨੂੰ ਵੱਖਰੇ ਪਾਸ ਜਾਰੀ ਨਹੀਂ ਕੀਤੇ ਜਾਣਗੇ ਅਤੇ ਉਨ੍ਹਾਂ ਦੇ ਸਟਾਫ ਦੀ ਮੂਵਮੈਂਟ ਲਈ ਇੰਡਅਨ ਮੈਡੀਕਲ ਐਸੋਸੀਏਸ਼ਨ, ਮਾਨਸਾ ਵਲੋਂ ਪਹਿਚਾਣ ਪੱਤਰ ਜਾਰੀ ਕੀਤੇ ਜਾਣਗੇ।ਜਿੰਨ੍ਹਾਂ ‘ਤੇ ਇਸ ਦਫ਼ਤਰ ਵਲੋਂ ਕਾਊਂਟਰ ਸਾਈਨ ਕਰਕੇ ਦਿੱਤੇ ਜਾਣਗੇ।ਉਨ੍ਹਾਂ ਕਿਹਾ ਕਿ ਨਰਸਿੰਗ ਹੋਮ, ਹਸਪਤਾਲ ਵਲੋਂ ਕੋਈ ਓ.ਪੀ.ਡੀ ਸਰਵਿਸ ਨਹੀਂ ਦਿੱਤੀ ਜਾਵੇਗੀ।ਹੁਕਮਾਂ ਦੀ ਉਲੰਘਣਾ ਕਰਨ ‘ਤੇ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …