ਕਪੂਰਥਲਾ, 29 ਮਾਰਚ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਵੱਲੋਂ
ਜ਼ਿਲ੍ਹੇ ਵਿੱਚ ਲਗਾਏ ਕਰਫਿਊ ਦੌਰਾਨ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਦਿੱਤੀਆਂ ਗਈਆਂ ਛੋਟਾਂ ਦੀ ਲਗਾਤਾਰਤਾ ਵਿਚ ਹੁਕਮ ਜਾਰੀ ਕੀਤੇ ਹਨ ਕਿ ਸਮੂਹ ਆਟਾ ਚੱਕੀਆਂ ਪਹਿਲਾਂ ਵਾਂਗ ਸਾਰਾ ਦਿਨ ਖੁੱਲ੍ਹੀਆਂ ਰਹਿਣਗੀਆਂ।ਕਣਕ ਲੈਣ ਅਤੇ ਜ਼ਰੂਰਤਮੰਦ ਲੋਕਾਂ ਦੇ ਘਰਾਂ ਤੱਕ ਆਟੇ ਦੀ ਡਲਿਵਰੀ ਕਰਨ ਦਾ ਸਮਾਂ ਰੋਜ਼ਾਨਾ ਸਵੇਰੇ 5 ਵਜੇ ਤੋਂ 8 ਵਜੇ ਤੱਕ ਦਾ ਹੋਵੇਗਾ।
ਇਸੇ ਤਰ੍ਹਾਂ ਇੱਟਾਂ ਦੇ ਭੱਠਾ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਭੱਠੇ ਪਹਿਲਾਂ ਵਾਂਗ ਖੁੱਲ੍ਹੇ ਰੱਖਣਗੇ।ਕਰਫਿਊ ਦੌਰਾਨ ਭੱਠੇ ’ਤੇ ਆਉਣ-ਜਾਣ ਲਈ ਹਰੇਕ ਭੱਠਾ ਮਾਲਕ ਆਪਣਾ ਅਤੇ ਆਪਣੇ ਮੁਨਸ਼ੀ ਦਾ ਮੂਵਮੈਂਟ ਪਾਸ ਜਾਂ ਕਰਫਿੳੂ ਪਾਸ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕਪੁਰਥਲਾ ਤੋਂ ਬਣਵਾ ਸਕਦੇ ਹਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media