ਕਪੂਰਥਲਾ, 29 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਦੀ ਅਗਵਾਈ ‘ਚ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੱਖ-
ਵੱਖ ਟੀਮਾਂ ਦਾ ਗਠਨ ਕਰਕੇ ਡੇਰਾ ਬਿਆਸ ਦੇ ਸਹਿਯੋਗ ਨਾਲ ਕਪੂਰਥਲਾ ਅਤੇ ਢਿਲਵਾਂ ਇਲਾਕੇ ਦੇ ਸਲੱਮ ਏਰੀਏ ਦੇ 2000 ਦੇ ਕਰੀਬ ਲੋੜਵੰਦ ਲੋਕਾਂ ਨੂੰ ਤਿਆਰ ਕੀਤਾ ਗਿਆ ਭੋਜਨ ਮੁਹੱਈਆ ਕਰਵਾਇਆ ਗਿਆ।ਇਸ ਦੌਰਾਨ ਝੁੱਗੀ-ਝੌਂਪੜੀਆਂ ਵਿਚ ਰਹਿੰਦੇ ਲੋਕਾਂ ਨੂੰ ਸਵੇਰ ਅਤੇ ਸ਼ਾਮ ਦੋ ਟਾਈਮ ਦਾ ਭੋਜਨ ਵੰਡਿਆ ਗਿਆ।ਐਸ.ਡੀ.ਐਮ ਕਪੂਰਥਲਾ ਵਰਿੰਦਰ ਪਾਲ ਸਿੰਘ ਬਾਜਵਾ, ਐਸ.ਪੀ ਮਨਦੀਪ ਸਿੰਘ, ਡੀ.ਐਸ.ਪੀ ਹਰਿੰਦਰ ਸਿੰਘ ਗਿੱਲ, ਤਹਿਸੀਲਦਾਰ ਮਨਵੀਰ ਸਿੰਘ ਢਿੱਲੋਂ ਤੋਂ ਇਲਾਵਾ ਐਸ.ਐਚ.ਓ ਕੋਤਵਾਲੀ, ਐਸ.ਐਚ.ਓ ਸਿਟੀ, ਐਸ.ਐਚ.ਓ ਸਦਰ ਅਤੇ ਐਸ.ਐਚ.ਓ ਸੁਭਾਨਪੁਰ ਨੇ ਵੱਖ-ਵੱਖ ਟੀਮਾਂ ਦੀ ਅਗਵਾਈ ਕੀਤੀ ਅਤੇ ਇਸ ਸਮੁੱਚੇ ਕਾਰਜ ਨੂੰ ਨੇਪਰੇ ਚਾੜ੍ਹਿਆ।
ਇਸ ਮੌਕੇ ਐਸ.ਡੀ.ਐਮ ਵਰਿੰਦਰ ਪਾਲ ਸਿੰਘ ਬਾਜਵਾ ਅਤੇ ਐਸ.ਪੀ ਮਨਦੀਪ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਦੀ ਇਹ ਪੂਰੀ ਕੋਸ਼ਿਸ਼ ਹੈ ਕਿ ਕੋਈ ਵੀ ਲੋੜਵੰਦ ਇਸ ਔਖੀ ਘੜੀ ਵਿਚ ਭੁੱਖਾ ਨਾ ਰਹੇ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media