ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਨੂੰ ਮਾਤ ਪਾਉਣ ਲਈ ਪੰਜਾਬ ਸਰਕਾਰ ਨੇ ਕੋਰੋਨਾ ਦੇ ਸ਼ੱਕੀ ਮਰੀਜਾਂ ਦੇ ਟੈਸਟ ਕਰਨ
ਲਈ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੀ ਸਮਰੱਥਾ ਦੁੱਗਣੀ ਕਰ ਦਿੱਤੀ ਹੈ।ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਨੇ ਦੱਸਿਆ ਕਿ ਬੀਮਾਰੀ ਦੇ ਟਾਕਰੇ ਲਈ ਜੰਗੀ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ, ਜਿਸ ਤਹਿਤ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਬਹੁਤ ਘੱਟ ਸਮੇਂ ਵਿੱਚ ਟੈਸਟ ਕਰਨ ਵਾਲੀ ਪੀ.ਸੀ.ਆਰ ਮਸ਼ੀਨ ਲਗ ਰਹੀ ਹੈ, ਜਿਸ ਸਦਕਾ ਇਸ ਬੀਮਾਰੀ ਸਬੰਧੀ ਟੈਸਟ ਕਰਨ ਦੀ ਸਮਰੱਥਾ ਦੁੱਗਣੀ ਹੋ ਗਈ ਹੈ।ਇਸ ਤੋਂ ਇਲਾਵਾ ਟੈਸਟ ਕਰਨ ਵਿੱਚ ਸਮਰੱਥ ਸਟਾਫ ਦੀਆਂ ਸ਼ਿਫਟਾਂ ਵੀ ਵਧਾ ਦਿੱਤੀਆ ਗਈਆਂ ਹਨ ਜਿਸ ਨਾਲ ਸ਼ੱਕੀ ਮਰੀਜ਼ਾਂ ਦੀਆਂ ਜਾਂਚ ਰਿਪੋਰਟ ਜਲਦ ਆ ਜਾਣਗੀਆਂ ਅਤੇ ਬੀਮਾਰੀ ਦੀ ਪੁਸ਼ਟੀ ਹੋਣ ਦੀ ਸਥਿਤੀ ਵਿਚ ਮਰੀਜ਼ ਦਾ ਇਲਾਜ ਤੁਰੰਤ ਸ਼ੁਰੂ ਹੋ ਸਕੇਗਾ।
ਉਨ੍ਹਾਂ ਦੱਸਿਆ ਕਿ ਪ੍ਰੋਟੋਕੋਲ ਦੇ ਅਨੁਸਾਰ ਡਾਕਟਰਾਂ, ਨਰਸਾਂ ਅਤੇ ਪੈਰਾ ਮੈਡੀਕਲ ਸਟਾਫ ਲਈ ਵੀ ਸੁਵਿਧਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media