Wednesday, April 29, 2026

ਬਜ਼ੁਰਗਾਂ ਨੂੰ ਘਰ ਬੈਠੇ ਦਵਾਈਆਂ ਅਤੇ ਲੋੜੀਂਦਾ ਸਾਮਾਨ ਮਿਲਣ ਦੀ ਚੁਫੇਰਿਓਂ ਸ਼ਲਾਘਾ

ਕਪੂਰਥਲਾ, 30 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਵੱਲੋਂ ਕਰਫਿਊ ਦੌਰਾਨ ਜ਼ਿਲ੍ਹੇ ਦੇ 60 ਸਾਲ ਤੋਂ ਉਪਰ ਉਮਰ ਵਾਲੇ PPNJ3003202003ਬਜ਼ੁਰਗਾਂ ਨੂੰ ਜ਼ਰੂਰੀ ਸਾਮਾਨ ਘਰ ਬੈਠੇ ਮੁਹੱਈਆ ਕਰਵਾਉਣ ਦੇ ਉਪਰਾਲੇ ਦੀ ਚੁਫੇਰਿਓਂ ਸਲਾਘਾ ਹੋ ਰਹੀ ਹੈ।ਪ੍ਰਸ਼ਾਸਨ ਦੇ ਇਸ ਨੇਕ ਕਦਮ ਸਦਕਾ ਬਜ਼ੁਰਗਾਂ ਵੱਲੋਂ ਵੱਡੀ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਬੇਹੱਦ ਔਖੀ ਘੜੀ ਵਿਚ ਉਨ੍ਹਾਂ ਨੂੰ ਵੱਡਾ ਸਹਾਰਾ ਮਿਲਿਆ ਹੈ ਅਤੇ ਇਸ ਦੌਰਾਨ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਅਤੇ ਉਨ੍ਹਾਂ ਦੇ ਘਰਾਂ ਵਿਚ ਸਾਰਾ ਲੋੜੀਂਦਾ ਸਾਮਾਨ ਪਹੁੰਚ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਜ਼ੁਰਗਾਂ ਨੂੰ ਕਰਫਿਊ ਦੌਰਾਨ ਕਰਿਆਨਾ, ਸਬਜ਼ੀਆਂ, ਫਲ, ਦਵਾਈਆਂ ਅਤੇ ਹੋਰ ਲੋੜੀਂਦਾ ਸਾਮਾਨ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਘਰ ਬੈਠੇ ਮੁਹੱਈਆ ਕਰਵਾਇਆ ਜਾ ਰਿਹਾ ਹੈ।
            ਇਸ ਸਬੰਧੀ ਸਬ-ਡਵੀਜ਼ਨ ਪੱਧਰ ’ਤੇ ਨੰਬਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ’ਤੇ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਫੋਨ ਕਰਕੇ ਬਜ਼ੁਰਗ ਆਪਣਾ ਨਾਂਅ, ਉਮਰ, ਪੂਰਾ ਪਤਾ ਅਤੇ ਮੰਗਵਾਈਆਂ ਜਾਣ ਵਾਲੀਆਂ ਵਸਤਾਂ ਦਾ ਵੇਰਵਾ ਦੇ ਕੇ ਇਹ ਸਹੂਲਤ ਲੈ ਰਹੇ ਹਨ।ਮੰਗਵਾਏ ਗਏ ਸਾਮਾਨ ਦੇ ਕੇਵਲ ਬਿੱਲ ਦੀ ਅਦਾਇਗੀ ਹੀ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਹੈ। ਇਸ ਤਹਿਤ 1000 ਰੁਪਏ ਤੱਕ ਦਾ ਸਾਮਾਨ ਮੰਗਵਾਇਆ ਜਾ ਸਕਦਾ ਹੈ।ਇਸ ਸਹੂਲਤ ਦਾ ਲਾਭ ਲੈਣ ਲਈ ਕਪੂਰਥਲਾ ਸ਼ਹਿਰ ਲਈ 98882-41178 ਅਤੇ 98142-02873 ‘ਤੇ ਅਤੇ ਫਗਵਾੜਾ ਸ਼ਹਿਰ ਲਈ 01824-260201 ਅਤੇ 62397-45143 ‘ੱਤੇ, ਸੁਲਤਾਨਪੁਰ ਲੋਧੀ ਸ਼ਹਿਰ ਲਈ 98726-96727 ‘ਤੇ ਅਤੇ ਭੁਲੱਥ, ਨਡਾਲਾ ਤੇ ਬੇਗੋਵਾਲ ਲਈ 79861-92955 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …