ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹੇ ਦੇ ਪਿੰਡਾਂ ਨੂੰ ਕਰੋਨਾ ਵਾਇਰਸ ਤੋਂ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਭੇਜਿਆ ਗਿਆ
ਰਸਾਇਣ ਸੋਡੀਅਮ ਹਾਈਪੋ ਕਲੋਰਾਈਟ ਭੇਜ ਦਿੱਤਾ ਗਿਆ ਸੀ ਅਤੇ ਪਿੰਡਾਂ ਦੀਆਂ ਪੰਚਾਇਤਾਂ ਆਪਣੇ ਪੱਧਰ ਉਤੇ ਇਹ ਸਪਰੇਅ ਪਿੰਡਾਂ ਦੀ ਗਲੀਆਂ ਤੇ ਸਾਂਝੀਆਂ ਥਾਵਾਂ ‘ਤੇ ਕਰ ਰਹੀਆਂ ਹਨ।ਹੁਣ ਤੱਕ 786 ਪੰਚਾਇਤਾਂ ਵਿਚ ਸਪਰੇਅ ਹੋ ਚੁੱਕੀ ਹੈ ਅਤੇ ਬਾਕੀ ਪਿੰਡ ਵੀ ਕੱਲ੍ਹ ਤੱਕ ਆਪਣੇ-ਆਪਣੇ ਪਿੰਡਾਂ ਵਿਚ ਰਸਾਇਣ ਦੀ ਸਪਰੇਅ ਕਰ ਲੈਣਗੇ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਕਿਹਾ ਹੈ ਕਿ ਜਿਲ੍ਹੇ ਦੀਆਂ 860 ਪੰਚਾਇਤਾਂ ਨੂੰ 16000 ਲਿਟ ਸੋਡੀਅਣ ਹਾਈਪੋ ਕਲੋਰਾਈਟ ਭੇਜਿਆ ਗਿਆ ਸੀ, ਜਿਸ ਦੀ ਵਰਤੋਂ ਸਰਕਾਰ ਵੱਲੋਂ ਆਈਆਂ ਹਦਾਇਤਾਂ ਅਨੁਸਾਰ ਕਰਨ ਦੀ ਅਪੀਲ ਪੰਚਾਇਤਾਂ ਨੂੰ ਕੀਤੀ ਗਈ ਸੀ। ਉਨਾਂ ਦੱਸਿਆ ਕਿ ਡੀ.ਡੀ.ਪੀ.ਓ ਗੁਰਪ੍ਰੀਤ ਸਿੰਘ ਗਿੱਲ ਤੇ ਉਨਾਂ ਦੀ ਟੀਮ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਸਮਝਾ ਕੇ ਇਹ ਕੰਮ ਸ਼ੁਰੂ ਕਰਵਾਇਆ ਸੀ ਅਤੇ ਇਸ ਨੂੰ ਕੱਲ੍ਹ ਤੱਕ ਪੂਰਾ ਕਰ ਲਿਆ ਜਾਵੇਗਾ।
ਪਿੰਡਾਂ ਵਿਚ ਲੋੜਵੰਦ ਲੋਕਾਂ ਲਈ ਦਾਲ-ਰੋਟੀ ਦਾ ਪ੍ਰਬੰਧ ਕਰਨ ਵਾਸਤੇ ਪਿੰਡਾਂ ਦੇ ਲੋਕਾਂ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸਰਾਹਨਾ ਕਰਦੇ ਢਿਲੋਂ ਨੇ ਕਿਹਾ ਕਿ ਬਹੁਤੇ ਲੋਕਾਂ ਨੇ ਆਪਣੇ ਪੱਧਰ ਉਤੇ ਹੀ ਸਾਰੇ ਪ੍ਰਬੰਧ ਕਰ ਲਏ ਹਨ।ਪਰ ਫਿਰ ਵੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਈਆਂ ਹਦਾਇਤਾਂ ਅਨੁਸਾਰ ਪੰਚਾਇਤਾਂ ਨੂੰ ਪੰਚਾਇਤ ਫੰਡ ਵਿਚੋਂ ਰੋਜ਼ਾਨਾ 5 ਹਜ਼ਾਰ ਰੁਪਏ ਤੱਕ ਦਾ ਖਰਚ ਕਰਨ ਦੀ ਆਗਿਆ ਦਿੱਤੀ ਜਾ ਚੁੱਕੀ ਹੈ।
Check Also
ਕੌਮਾਂਤਰੀ ਯੋਗ ਦਿਵਸ `ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ
ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਅਤੇ ਜੇਲ ਪ੍ਰਸ਼ਾਸਨ ਵੱਲੋਂ ਉਪਰਾਲਾ ਸ਼੍ਰੀ ਗੋਇੰਦਵਾਲ ਸਾਹਿਬ, …
Punjab Post Daily Online Newspaper & Print Media