Wednesday, August 12, 2026

ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਸੇਵਾਵਾਂ ਲਈ ਪ੍ਰਧਾਨ ਲੌਂਗੋਵਾਲ ਨੇ ਜੋਨ ਨਿਗਰਾਨ ਲਾਏ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਨਿਭਾਈਆਂ ਜਾ ਰਹੀਆਂ ਲੋਕ PPNJ3003202007ਭਲਾਈ ਸੇਵਾਵਾਂ ਦਾ ਜਾਇਜ਼ਾ ਲੈਣ ਪੁੱਜੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਅਹੁਦੇਦਾਰਾਂ ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਲੋੜਵੰਦਾਂ ਨੂੰ ਲੰਗਰ ਆਦਿ ਪਹੁੰਚਾਉਣ ਲਈ ਜੋਨ ਪੱਧਰ ਦੇ ਨਿਗਰਾਨਾਂ ਦਾ ਐਲਾਨ ਕੀਤਾ।ਉਨ੍ਹਾਂ ਦੱਸਿਆ ਕਿ ਹੁਣ ਤੱਕ ਸ਼੍ਰੋਮਣੀ ਕਮੇਟੀ ਦੇ ਸਿੱਧੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਦੇ ਨਾਲ-ਨਾਲ ਲੋਕਲ ਗੁਰਦੁਆਰਾ ਕਮੇਟੀਆਂ ਵੱਲੋਂ ਕੀਤੀ ਜਾ ਰਹੀ ਲੰਗਰ ਸੇਵਾ ਨੂੰ ਹੋਰ ਵਿਧੀਵਤ ਢੰਗ ਨਾਲ ਚਲਾਉਣ ਲਈ ਵਿਉਂਤਬੰਦੀ ਕੀਤੀ ਗਈ ਹੈ।ਇਸ ਸਬੰਧੀ ਨਿਗਰਾਨ ਲਗਾ ਦਿੱਤੇ ਗਏ ਹਨ।
                ਉਨ੍ਹਾਂ ਦੱਸਿਆ ਕਿ ਮਾਝਾ ਜੋਨ ਦੀ ਨਿਗਰਾਨੀ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਕਰਨਗੇ।ਇਨ੍ਹਾਂ ਨਾਲ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੂੰ ਲਗਾਇਆ ਗਿਆ ਹੈ।ਇਸੇ ਤਰ੍ਹਾਂ ਦੁਆਬਾ ਜੋਨ ਦੀ ਜ਼ਿੰਮੇਵਾਰੀ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਤੇ ਸੁਖਮਿੰਦਰ ਸਿੰਘ ਵਧੀਕ ਸਕੱਤਰ ਸੰਭਾਲਣਗੇ।ਉਨ੍ਹਾਂ ਦੱਸਿਆ ਕਿ ਮਾਲਵਾ ਜੋਨ ਦੇ ਕਾਰਜਾਂ ਦੀ ਦੇਖ-ਰੇਖ ਉਹ ਖੁਦ ਕਰਨਗੇ।ਇਥੇ ਸੁਖਵਿੰਦਰ ਸਿੰਘ ਗਰੇਵਾਲ ਮੀਤ ਸਕੱਤਰ ਤੇ ਦਰਸ਼ਨ ਸਿੰਘ ਪੀ.ਏ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਸੰਪਰਕ ‘ਚ ਰਹਿਣਗੇ।ਇਸ ਦੇ ਨਾਲ ਹੀ ਹਰਿਆਣਾ ਸੂਬੇ ਲਈ ਅੰਤਿੰਗ ਮੈਂਬਰ ਭੁਪਿੰਦਰ ਸਿੰਘ ਅਸੰਧ ਤੇ ਜਗਸੀਰ ਸਿੰਘ ਮਾਂਗੇਆਣਾ ਦੇ ਨਾਲ ਉਪ ਦਫਤਰ ਦੇ ਇੰਚਾਰਜ ਪਰਮਜੀਤ ਸਿੰਘ ਨੂੰ ਜਿੰਮੇਵਾਰੀ ਦਿੱਤੀ ਗਈ ਹੈ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …