ਪਠਾਨਕੋਟ, 31 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ-19 (ਕੋਰੋਨਾ ਵਾਇਰਸ) ਦੇ ਫੈਲਾਅ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਗਰੀਬ ਅਤੇ ਲੋੜਵੰਦ
ਪਰਿਵਾਰਾਂ ਨੂੰ ਰਾਸ਼ਨ ਪਹੁੰਚਾਉਣ ਲਈ ਜਿਥੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਜਿਲ੍ਹਾ ਪਠਾਨਕੋਟ ਪ੍ਰਸਾਸ਼ਨ ਵੱਲੋਂ ਵੀ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ।ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪਠਾਨਕੋਟ ਵਿੱਚ ਪਹੁੰਚ ਕੇ ਕਰਫਿਊ ਦੋਰਾਨ ਜਿਲ੍ਹਾ ਪ੍ਰਸਾਸ਼ਨ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮਗਰੋਂ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੀਤਾ।ਕੈਬਨਿਟ ਮੰਤਰੀ ਬਾਜਵਾ ਨੇ ਕਿਹਾ ਕਿ ਪਠਾਨਕੋਟ ਵਿੱਚ ਕਰਫਿਊ ਦੋਰਾਨ ਜਿਲ੍ਹਾ ਪ੍ਰਸਾਸਨ ਅਤੇ ਲੋਕਾਂ ਦਾ ਬਹੁਤ ਹੀ ਜਿਆਦਾ ਸਹਿਯੋਗ ਹੈ ਲੋਕ ਵੀ ਧਰਮ ਤੋਂ ਪਰੇ ਹੱਟ ਕੇ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਮਜਦੂਰਾਂ ਦੇ ਰਹਿਣ ਦੀ ਵਿਵਸਥਾ ਜਿਲ੍ਹੇ ਵਿੱਚ ਹੀ ਕੀਤੀ ਗਈ ਹੈ।
ਇਸ ਮੋਕੇ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ, ਦੀਪਕ ਹਿਲੋਰੀ ਐਸ.ਐਸ.ਪੀ ਪਠਾਨਕੋਟ, ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ, ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media