ਭੀਖੀ/ਮਾਨਸਾ, 31 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸੂਬੇ ਦੇ ਵਸਨੀਕਾਂ ਨੂੰ ਕੋਰੋਨਾ ਵਾਇਰਸ ਦੀ ਬਿਮਾਰੀ
ਤੋਂ ਬਚਾਈ ਰੱਖਣ ਲਈ ਲਗਾਤਾਰ ਸੈਨੇਟਾਈਜ਼ਰ ਛਿੜਕਾਅ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਜੁਆਇੰਟ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਰੀਜ਼ਨ ਬਠਿੰਡਾ ਸ਼ਕਤੀ ਕੌਸ਼ਲ ਨੇ ਜ਼ਿਲ੍ਹੇ ਨੂੰ ਸੈਨੇਟਾਈਜ਼ ਕਰਨ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕੀਤਾ।
ਸ਼ਕਤੀ ਕੌਸ਼ਲ ਨੇ ਦੱਸਿਆ ਕਿ ਮਾਨਸਾ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਇਸ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਜ਼ਿਲ੍ਹੇ ਅੰਦਰ ਸੋਡੀਅਮ ਹਾਈਪੋਕਲੋਰਾਈਟ ਦਾ ਲਗਾਤਾਰ ਛਿੜਕਾਅ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਸਫਾਈ ਸੇਵਕਾਂ ਵਲੋਂ ਜ਼ਿਲ੍ਹੇ ਅੰਦਰ ਸਾਫ਼-ਸਫਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਲਗਾਤਾਰ ਮੁਨਾਦੀ ਕਰਕੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਲੱਛਣਾ ਅਤੇ ਬਚਾਅ ਸਬੰਧੀ ਜਾਗਰੂਕ ਕਰਦਿਆਂ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ।ਤਾਂ ਜੋ ਇਹ ਬਿਮਾਰੀ ਇੱਕ ਤੋਂ ਦੂਜੇ ਵਿਅਕਤੀ ਤੱਕ ਨਾ ਫੈਲ ਸਕੇ।
ਇਸ ਮੌਕੇ ਕਾਰਜ ਸਾਧਕ ਅਫ਼ਸਰ ਮਾਨਸਾ ਰਾਜਪਾਲ ਸਿੰਘ ਮੱਕੜ, ਸੈਨੇਟਰੀ ਇੰਸਪੈਕਟਰ ਬਲਜਿੰਦਰ ਸਿੰਘ, ਜੇ.ਈ ਜਤਿੰਦਰ ਅਤੇ ਲੇਖਾਕਾਰ ਅੰਮ੍ਰਿਤਪਾਲ ਸਿੰਘ ਮੌਜੂਦ ਸਨ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media