Saturday, April 18, 2026

ਡਾਕਟਰੀ ਸਲਾਹ ਲਈ ਹੈਲਪਲਾਈਨ ਨੰਬਰ 18001804104 ਜਾਰੀ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਤਾਲਾਬੰਦੀ ਦੌਰਾਨ ਮੈਡੀਕਲ ਅਤੇ ਪਰੇਸ਼ਾਨੀ ਨਾਲ ਜੁੜੇ ਹੋਰ ਮੁੱਦਿਆਂ ਦੇ ਪ੍ਰਭਾਵਸ਼ਾਲੀ ਹੱਲ ਲਈ, Doctorਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਲਈ ਇੱਕ ਸਪੈਸ਼ਲ ਹੈਲਪਲਾਈਨ ਨੰਬਰ 1800 180 4104 ਸ਼ੁਰੂ ਕੀਤਾ ਗਿਆ ਹੈ।ਜਿਸ ਨਾਲ ਲੋਕ ਟੈਲੀ-ਕਾਨਫਰੰਸ ’ਤੇ ਸੀਨੀਅਰ ਡਾਕਟਰਾਂ ਦੇ ਨੈਟਵਰਕ ਨਾਲ ਜੁੜ ਕੇ ਕੋਵਿਡ-19 ਅਤੇ ਇਸ ਨਾਲ ਸਬੰਧਤ ਹੋਰ ਪਰੇਸ਼ਾਨੀਆਂ ਲਈ ਮੈਡੀਕਲ ਸਲਾਹ ਲੈ ਸਕਦੇ ਹਨ।ਰਾਜ ਪੱਧਰ ‘ਤੇ ਇਸ ਮੰਤਵ ਲਈ ਆਈ.ਐਮ.ਸੀ ਵਲੋਂ 1800 ਤੋਂ ਵੱਧ ਸੀਨੀਅਰ ਡਾਕਟਰਾਂ ਨੂੰ ਸੂਚੀਬੱਧ ਕੀਤਾ ਗਿਆ ਹੈ, ਜਿਨ੍ਹਾਂ ਨੂੰ ਇਸ ਦੇ ਪ੍ਰੋਟੋਕੋਲ ਅਤੇ ਕਾਰਜਕੁਸ਼ਲਤਾਵਾਂ ਬਾਰੇ ਨਿਯਮਤ ਤੌਰ ’ਤੇ ਸਿਖਲਾਈ ਦਿੱਤੀ ਗਈ ਹੈ।
               ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਉਕਤ ਹੈਲਪਲਾਈਨ ਦੀ ਵਰਤੋਂ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਐਮਰਜੈਂਸੀ ਡਾਕਟਰੀ ਸਹਾਇਤਾ ਲਈ ਮਾਮਲਿਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਪਹਿਲ ਦੇਣ ਲਈ ਇਕ ਇੰਟੈਲੀਜੈਂਟ ਕੋਰੋਨਾਵਾਇਰਸ ਟ੍ਰਾਈਜਿੰਗ ਸਿਸਟਮ ਵਿਕਸਤ ਕੀਤਾ ਗਿਆ ਹੈ।ਇਹ ਪ੍ਰਣਾਲੀ ਆਈਸੋਲੇਸ਼ਨ, ਘਰੇਲੂ ਕੁਆਰੰਟੀਨ ਅਤੇ ਉਹ ਲੋਕ ਜਿਨ੍ਹਾਂ ਨੂੰ ਡਾਕਟਰੀ ਦੇਖਭਾਲ ਦੀ ਲੋੜ ਵਾਲੇ ਮਾਮਲਿਆਂ ਦੀ ਪਛਾਣ ਕਰਨ ਵਿਚ ਸਹਾਇਤਾ ਕਰੇਗੀ। ਉਨ੍ਹਾਂ ਕਿਹਾ ਕਿ ਅੱਗੇ ਦੀ ਜਾਂਚ ਅਤੇ ਕਾਰਵਾਈ ਲਈ ਕੇਸ ਸਿਹਤ ਵਿਭਾਗ ਨੂੰ ਸੂਚਿਤ ਕੀਤੇ ਜਾਣਗੇ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …