Saturday, October 10, 2026

ਤੰਦਰੁਸਤ ਵਿਅਕਤੀ ਨੂੰ ਮਾਸਕ ਪਹਿਨਣ ਦੀ ਲੋੜ ਨਹੀਂ – ਨਵਜੋਤ ਸਿੱਧੂ

ਧੂਰੀ, 31 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਦੇ ਕ੍ਰਿਕੇਟਰ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਸੋਸ਼ਲ ਮੀਡੀਆ ‘ਤੇ Navjot Singh Sidhuਪੰਜਾਬ ਦੇ ਆਮ ਲੋਕਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਣ ਲਈ ਆਮ ਲੋਕਾਂ ਵੱਲੋਂ ਮਾਸਕ ਪਹਿਨਣ ਦੀ ਰਵਾਇਤ ਇੱਕ ਵਹਿਮ ਹੈ।ਉਹਨਾਂ ਦੱਸਿਆ ਕਿ ਵਰਲਡ ਹੈਲਥ ਆਰਗੇਨਾਈਜੇਸ਼ਨ ਦੀ ਵੈਬਸਾਈਟ ‘ਤੇ ਉਹਨਾਂ ਨੇ ਖੁੱਦ ਸੰਪਰਕ ਕਰਕੇ ਪੁੱਛਿਆ ਸੀ, ਜਿਸ ‘ਤੇ ਡਬਲਯੂ.ਐਚ.ਓ ਵੱਲੋਂ ਇਹ ਜਵਾਬ ਮਿਲਿਆ ਹੈ ਕਿ ਤੰਦਰੁਸਤ ਵਿਅਕਤੀ ਨੂੰ ਮਾਸਕ ਪਹਿਨਣ ਦੀ ਲੋੜ ਨਹੀਂ ਹੈ।ਇਹ ਮਾਸਕ ਸਿਰਫ ਉਹਨਾਂ ਵਿਅਕਤੀਆਂ ਲਈ ਜਰੂਰੀ ਹਨ, ਜੋ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦਾ ਇਲਾਜ਼ ਕਰ ਰਹੇ ਹਨ ਜਾਂ ਕਿਸੇ ਹੋਰ ਰੂਪ ਵਿੱਚ ਉਹਨਾਂ ਦੇ ਸੰਪਰਕ ਵਿੱਚ ਹਨ।ਇਸ ਤੋਂ ਇਲਾਵਾ ਖਾਂਸੀ, ਜ਼ੁਕਾਮ ਅਤੇ ਬੁਖਾਰ ਪੀੜਤਾਂ ਲਈ ਵੀ ਮਾਸਕ ਪਹਿਨਣਾ ਜਰੂਰੀ ਹੈ ਕਿਉਂਕਿ ਇਹ ਵਾਇਰਸ ਹਵਾ ਰਾਹੀਂ ਨਹੀਂ ਫੈਲਦਾ, ਬਲਕਿ ਮੂੰਹ ਦੇ ਥੁੱਕ ਦੀ ਲਾਰ ਜਾਂ ਨੱਕ ਦੇ ਪਾਣੀ ਰਾਹੀਂ ਫੈਲਣ ਦਾ ਡਰ ਹੈ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …