ਚੰਡੀਗੜ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਖੁਰਾਕ ਤੇ ਸਿਵਲ
ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਭਰ ਵਿਚ ਵਧ ਕੀਮਤ ਵਸੂਲ ਕੇ ਜਰੂਰੀ ਵਸਤਾਂ ਵੇਚਣ ਵਾਲੇ ਵਿਕਰੇਤਾਵਾਂ ‘ਤੇ ਛਾਪਾ ਮਾਰਨ ਦੀ ਕਾਰਵਾਈ ਵਿੱਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਕੋਵਿਡ 19 ਕਾਰਨ ਬਣੇ ਹੋਏ ਹਾਲਾਤਾਂ ਵਿੱਚ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸੂਬੇ ਵਿੱਚ ਜਰੂਰੀ ਵਸਤਾਂ ਦੀ ਵਿਕਰੀ ਐਮ.ਆਰ.ਪੀ ਭਾਅ ਜਾਂ ਉਸ ਤੋਂ ਘੱਟ ਹੋਵੇ।
ਉਨਾਂ ਦੱਸਿਆ ਕਿ ਬੀਤੇ ਦਿਨਾਂ ਦੌਰਾਨ ਪਠਾਨਕੋਟ ਜ਼ਿਲੇ ਵਿੱਚ 15 ਦੁਕਾਨਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਉਨਾਂ ਨੂੰ 35000 ਦੇ ਜੁਰਮਾਨੇ ਕੀਤੇ ਗਏ ਹਨ।ਇਸੇ ਤਰਾਂ ਗੁਰਦਾਸਪੁਰ ਜ਼ਿਲੇ ਵਿੱਚ ਮੈਡੀਕਲ ਸਟੋਰ ਅਤੇ ਕਰਿਆਨੇ ਦੀਆਂ 10 ਦੁਕਾਨਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਉਨਾਂ ਨੂੰ 85000 ਦੇ ਜੁਰਮਾਨੇ ਕੀਤੇ ਗਏ ਹਨ, ਜਦਕਿ ਕਪੂਰਥਲਾ ਵਿੱਚ ਇਕ ਕਰਿਆਨੇ ਵਾਲੇ ਨੂੰ 2500 ਰੁਪਏ ਜੁਰਮਾਨਾ ਕੀਤਾ ਗਿਆ ਹੈ।
ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸਰਕਾਰ ਦੀਆਂ ਜਰੂਰੀ ਵਸਤਾਂ ਜਿਵੇਂ ਕਿ ਦਵਾਈਆਂ ਅਤੇ ਹੋਰ ਖਾਣ-ਪੀਣ ਦੀਆਂ ਚੀਜਾਂ ਦੇ ਭਾਅ ਐਮ.ਆਰ.ਪੀ. ਅਨੁਸਾਰ ਜਾਂ ਉਸ ਤੋਂ ਘੱਟ ‘ਤੇ ਵੇਚਣ ਸਬੰਧੀ ਸਰਕਾਰ ਦੀਆਂ ਹਦਾਇਤਾਂ ਨੂੰ ਇੰਨ ਬਿੰਨ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਜੇ ਕਿਸੇ ਖਪਤਕਾਰ ਨੇ ਜਰੂਰੀ ਵਸਤਾਂ ਦੀ ਵਿਕਰੀ ਵੱਧ ਭਾਅ ਤੇ ਹੋਣ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾਉਣੀ ਹੈ ਤਾਂ ਉਹ 0172-2684000 ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media