ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਤਖਤ ਸ੍ਰੀ ਕੇਸਗੜ੍ਹ
ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਕਈ ਹੋਰ ਸ਼ਖਸ਼ਅੀਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਾਈ ਨਿਰਮਲ ਸਿੰਘ ਖਾਲਸਾ ਸਿੱਖ ਪੰਥ ਨੇ ਨਾਮਵਰ ਰਾਗੀ ਸਨ, ਜਿਨ੍ਹਾਂ ਦੇ ਚਲਾਣੇ ਨਾਲ ਕੌਮ ਨੂੰ ਵੱਡਾ ਘਾਟਾ ਪਿਆ ਹੈ।ਭਾਈ ਲੌਂਗੋਵਾਲ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਭਾਈ ਸਾਹਿਬ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਨਿਰਮਲ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਹਮਦਰਦੀ ਪ੍ਰਗਟ ਕੀਤੀ ਹੈ।
ਇਸੇ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਭਾਈ ਨਿਰਮਲ ਸਿੰਘ ਦੇ ਚਲਾਣੇ ਨੂੰ ਦੁੱਖਦਾਈ ਕਰਾਰ ਦਿੰਦਿਆਂ ਕਿਹਾ ਕਿ ਰਾਗਬੱਧ ਕੀਰਤਨ ਸ਼ੈਲੀ ਦੇ ਮਾਹਿਰ ਭਾਈ ਖਾਲਸਾ ਦੀ ਰੁਖਸਤੀ ਕੌਮ ਨੂੰ ਹਮੇਸ਼ਾਂ ਰੜਕਦੀ ਰਹੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਸਿੱਖ ਜਗਤ ਦੀ ਇਸ ਬੁਲੰਦ ਹਸਤੀ ਦਾ ਤੁਰ ਜਾਣਾ ਅਤਿਅੰਤ ਪੀੜਾਮਈ ਹੈ।ਇਸੇ ਦੌਰਾਨ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਸਕੱਤਰ ਮਹਿੰਦਰ ਸਿੰਘ ਆਹਲੀ, ਮਨਜੀਤ ਸਿੰਘ ਬਾਠ ਨੇ ਵੀ ਭਾਈ ਨਿਰਮਲ ਸਿੰਘ ਦੇ ਚਲਾਣੇ ’ਤੇ ਅਫਸੋਸ ਪ੍ਰਗਟ ਕੀਤਾ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media