ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਗੁਰੂ ਘਰ ਦੇ ਕੀਰਤਨੀਏ ਅਤੇ ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਪਦਮ ਸ੍ਰੀ ਅਵਾਰਡੀ
ਭਾਈ ਨਿਰਮਲ ਸਿੰਘ ਦੇ ਵਿਛੋੜੇ ‘ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ ਸਿੰਘ ਓਬਰਾਏ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਡਾ. ਓਬਰਾਏ ਨੇ ਦੱਸਿਆ ਕਿ ਉਹ ਪਿਛਲੇ ਸਾਲ ਭਾਈ ਸਾਹਿਬ ਨੂੰ ਉਨ੍ਹਾਂ ਦੇ ਘਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮਿਲੇ ਸਨ।ਉਨਾਂ ਦੇ ਇਸ ਫਾਨੀ ਦੁਨੀਆ ਤੋਂ ਤੁਰ ਜਾਣ ਨਾਲ ਸਮੁੱਚੀ ਸਿੱਖ ਕੌਮ ਦਾ ਮਨ ਬਹੁਤ ਦੁੱਖੀ ਹੋਇਆ ਹੈ।ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਪ੍ਰਮਾਤਮਾ ਦੇ ਚਰਨਾਂ `ਚ ਅਰਦਾਸ ਕਰਦਾ ਹੈ ਕਿ ਉਹ ਭਾਈ ਸਾਹਿਬ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਸਮੁੱਚੀ ਸਿੱਖ ਕੌਮ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media