ਭੀਖੀ, 2 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਸਰਕਾਰ ਨੇ ਸੂਬੇ ਵਿਚ ਕਰਫਿਊ ਦੇ ਚੱਲਦਿਆਂ, ਪੇਂਡੂ ਖੇਤਰਾਂ ਵਿੱਚ ਰਾਹਤ ਕਾਰਜ਼ਾਂ ‘ਚ ਤੇਜ਼ੀ
ਲਿਆਉਣ ਲਈ ਸਰਪੰਚਾਂ ਨੂੰ ਐਮਰਜੈਂਸੀ ਹਾਲਤ ਵਿੱਚ ਰਾਤ ਵੇਲੇ (ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ) ਲੋਕਾਂ ਦੇ ਕਰਫਿਊ ਪਾਸ ਜਾਰੀ ਕਰਨ ਲਈ ਅਧਿਕਾਰਤ ਕੀਤਾ ਹੈ। ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਹਿਲ ਨੇ ਪੰਜਾਬ ਦੇ ਵਧੀਕ ਮੁੱਖ ਸਕੱਤਰ ਸਤੀਸ਼ ਚੰਦਰਾ ਤੋਂ ਪ੍ਰਾਪਤ ਪੱਤਰ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਕਰਫਿਊ ਪਾਸ ਲਈ ਵਿਅਕਤੀ ਨੂੰ ਆਪਣੇ ਨਾਲ ਫੋਟੋ ਸ਼ਨਾਖ਼ਤੀ ਕਾਰਡ ਜਾਂ ਆਧਾਰ ਕਾਰਡ ਨਾਲ ਰੱਖਣਾ ਹੋਵੇਗਾ।ਮਰੀਜ਼ ਦੇ ਨਾਲ ਇੱਕ ਹੋਰ ਸਾਥੀ ਵੀ ਜਾ ਸਕੇਗਾ।ਇਹ ਪਾਸ ਉਸੇ ਰਾਤ ਮਨਜ਼ੂਰ ਹੋਵੇਗਾ। ਕਿਸੇ ਵੀ ਤਰਾਂ ਪਾਸ ਦੀ ਦੁਰਵਰਤੋਂ ਕਰਨ ‘ਤੇ ਸਬੰਧਤ ਖਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media