ਭੀਖੀ, 2 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਕਰਫਿਊ ਦੌਰਾਨ ਪੰਜਾਬ ਰਾਜ ਵਿੱਚ ਖੇਤੀਬਾੜੀ ਨਾਲ ਸਬੰਧਿਤ ਧੰਦਿਆਂ, ਬੀਜ਼ਾਂ, ਖਾਦਾਂ ਅਤੇ ਕੀਟਨਾਸ਼ਕ
ਜਹਿਰਾਂ ਦੇ ਪ੍ਰਬੰਧਾਂ ਸਬੰਧੀ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਜਿਲ੍ਹਾ ਪੱਧਰ `ਤੇ ਸਵੇਰੇ 08:00 ਵਜੇ ਤੋਂ ਸ਼ਾਮ 08:00 ਵਜੇ ਤੱਕ ਦਫ਼ਤਰ ਮੁੱਖ ਖੇਤੀਬਾੜੀ ਅਫਸਰ ਵਿਖੇ ਕਾਲ ਸੈਂਟਰ ਸਥਾਪਿਤ ਕੀਤਾ ਗਿਆ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਮ ਸਰੂਪ ਨੇ ਦੱਸਿਆ ਕਿ ਇਸ ਕਾਲ ਸੈਂਟਰ ਦੇ ਸੰਪਰਕ ਨੰਬਰ 98775-07879, 96462-83381, 94656-87522 ਅਤੇ 95308-92002 ਹਨ। ਉਨ੍ਹਾਂ ਦੱਸਿਆ ਕਿ ਕਾਲ ਸੈਂਟਰ `ਤੇ ਆਈਆਂ ਕਾਲਾਂ ਨੂੰ ਸੁਣਨ ਅਤੇ ਪ੍ਰੋਫਾਰਮੇ ਵਿੱਚ ਰੋਜ਼ਾਨਾ ਦਰਜ਼ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ।ਉਨ੍ਹਾਂ ਦ1ਸਿਆ ਕਿ ਇਸ ਕੰਮ ਲਈ ਐਸ.ਟੀ.ਏ ਮਾਨਸਾ ਮੰਗਲ ਦਾਸ ਨੂੰ ਨੋਡਲ ਅਫਸਰ ਨਿਯੁੱਕਤ ਕੀਤਾ ਗਿਆ ਹੈ, ਜੋ ਦਰਜ ਹੋਇਆਂ ਸ਼ਿਕਾਇਤਾਂ ਦੀ ਰੋਜ਼ਾਨਾ ਰਿਪੋਰਟ ਇਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਪ੍ਰਾਪਤ ਕਰਨਗੇ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਿਸਾਨਾਂ ਦੀ ਕਾਲ ਸੁਣਨ ਅਤੇ ਸ਼ਿਕਾਇਤ ਦਾ ਹੱਲ ਕਰਨ ਲਈ ਦਿਨ ਸੋਮਵਾਰ, ਬੁੱਧਵਾਰ, ਸ਼ੁਕਰਵਾਰ ਤੇ ਐਤਵਾਰ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੇਤੀਬਾੜੀ ਵਿਕਾਸ ਅਫ਼ਸਰ ਮਾਨਸਾ ਪ੍ਰਦੀਪ ਸਿੰਘ ਦੀ ਡਿਊਟੀ ਲਗਾਈ ਜਾਂਦੀ ਹੈ, ਜਿਨ੍ਹਾਂ ਦਾ ਮੋਬਾਇਲ ਨੰਬਰ 94656-87522 ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਦਿਨ ਸੋਮਵਾਰ, ਬੁੱਧਵਾਰ, ਸ਼ੁਕਰਵਾਰ ਤੇ ਐਤਵਾਰ ਨੂੰ ਦੁਪਹਿਰ 2 ਵਜੇ ਤੋਂ ਸ਼ਾਮ 8 ਵਜੇ ਤੱਕ ਖੇਤੀਬਾੜੀ ਵਿਕਾਸ ਅਫ਼ਸਰ ਮਾਨਸਾ ਸੁਖਜਿੰਦਰ ਸਿੰਘ (98775-07879) ਦੀ ਡਿਊਟੀ ਲਗਾਈ ਜਾਂਦੀ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਸ਼ਿਕਾਇਤਾਂ ਦਰਜ ਕਰਨ ਅਤੇ ਉਨ੍ਹਾਂ ਦਾ ਰਿਕਾਰਡ ਕਲਰਕ ਗੁਰਪਾਲ ਸਿੰਘ ਦੀ ਰੱਖਣਗੇ, ਜਿਨ੍ਹਾਂ ਦਾ ਨੰਬਰ 79734-03838 ਹੈ।
ਡਾ. ਰਾਮਸਰੂਪ ਨੇ ਦੱਸਿਆ ਕਿ ਦਿਨ ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਨੂੰ ਕਿਸਾਨਾਂ ਦੀ ਕਾਲ ਸੁਣਨ ਅਤੇ ਸ਼ਿਕਾਇਤ ਦਾ ਹੱਲ ਕਰਨ ਲਈ ਖੇਤੀਬਾੜੀ ਵਿਕਾਸ ਅਫ਼ਸਰ ਹਰਮਨਦੀਪ ਸਿੰਘ (95308-92002) ਦੀ ਡਿਊਟੀ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਅਤੇ ਦੁਪਹਿਰ 2 ਵਜੇ ਤੋਂ ਸ਼ਾਮ 8 ਵਜੇ ਤੱਕ ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਵਾਲੇ ਦਿਨ ਖੇਤੀਬਾੜੀ ਵਿਕਾਸ ਅਫ਼ਸਰ ਨਰਿੰਦਰ ਸਿੰਘ (96462-83381) ਦੀ ਡਿਊਟੀ ਲਗਾਈ ਜਾਂਦੀ ਹੈ।ਇਨ੍ਹਾਂ ਦਿਨਾਂ ਵਿੱਚ ਸ਼ਿਕਾਇਤਾਂ ਦਰਜ਼ ਕਰਨ ਅਤੇ ਉਨ੍ਹਾਂ ਦਾ ਰਿਕਾਰਡ ਰ ਕਲਰਕ ਜਸਪਾਲ ਸ਼ਰਮਾ ਰੱਖਣਗੇ, ਜਿਨ੍ਹਾਂ ਦਾ ਨੰਬਰ 98765-29587 ਹੈ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media