ਲੌਂਗੋਵਾਲ, 2 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਅਗਲੇ ਫ਼ਸਲੀ ਸੀਜ਼ਨ ਦੌਰਾਨ ਖਾਦਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਾਦਾਂ ਦੀ
ਸਪਲਾਈ ਨੂੰ ਵੀ ਕਰਫਿਊ ਤੋਂ ਛੋਟ ਦਿੱਤੀ ਗਈ ਹੈ।ਜਿਲਾ ਮੈਜਿਸਟ੍ਰੇਟ ਸੰਗਰੂਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਇਸ ਕੰਮ ਲਈ ਬਣਾਈ ਗਈ ਕਮੇਟੀ ਨੂੰ ਖਾਦਾਂ ਦੀ ਕੋਆਪ੍ਰੇਟਿਵ ਸੁਸਾਇਟੀਆਂ ਤੱਕ ਢੋਆ-ਢੁਆਈ ਮੌਕੇ ਕੋਰੋਨਾ ਵਾਇਰਸ ਸਬੰਧੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲੋੜੀਂਦੇ ਹੁਕਮ ਜਾਰੀ ਕੀਤੇ ਗਏ ਹਨ।ਇਸ ਕਮੇਟੀ ਦੇ ਚੈਅਰਮੈਨ ਡਿਪਟੀ ਰਜਿਸਟਰਾਰ ਕੋ-ਆਪ੍ਰੇਟਿਵ ਸੁਸਾਇਟੀਜ਼ ਸੰਗਰੂਰ, ਕਨਵੀਨਰ ਦੇ ਤੌਰ ’ਤੇ ਜ਼ਿਲਾ ਮੈਨੇਜਰ ਮਾਰਕਫ਼ੈਡ ਸੰਗਰੂਰ ਤੇ ਜ਼ਿਲਾ ਮੈਨੇਜਰ ਇਫਕੋ ਸੰਗਰੂਰ ਅਤੇ ਸਬੰਧਤ ਖੇਤੀਬਾੜੀ ਅਫ਼ਸਰ ਤੇ ਸਬੰਧਤ ਬੀ.ਡੀ.ਪੀ.ਓ ਇਸ ਕਮੇਟੀ ਦੇ ਮੈਂਬਰ ਹੋਣਗੇ।
ਥੋਰੀ ਨੇ ਕਿਹਾ ਕਿ ਡੀ.ਡੀ.ਪੀ.ਓ ਸੰਗਰੂਰ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਸਾਰੇ ਬੀ.ਡੀ.ਪੀ.ਓ, ਡਿਪਟੀ ਰਜਿਸਟਰਾਰ ਕੋ ਆਪ੍ਰੇਟਿਵ ਸੁਸਾਇਟੀ ਸੰਗਰੂਰ ਨਾਲ ਤਾਲਮੇਲ ਕਰ ਕੇ ਮਨਰੇਗਾ ਮਜਦੂਰਾਂ ਰਾਹੀਂ ਖਾਦ ਦੀ ਢੋਆ-ਢੁਆਈ ਦਾ ਕੰਮ ਸੁਰੱਖਿਅਤ ਤਰੀਕੇ ਨਾਲ ਨੇਪਰੇ ਚੜਾਉਣਾ ਯਕੀਨੀ ਬਣਾਉਣ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media