Sunday, June 28, 2026

ਰੈਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਸਹਾਇਤਾ ਸਮੱਗਰੀ ਮੁਹੱਈਆ ਕਰਵਾਉਣ ਦਾ ਕੰਮ ਜ਼ੋਰਾਂ ’ਤੇ

ਕਪੂਰਥਲਾ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਦੀ ਅਗਵਾਈ ਹੇਠ ਜ਼ਿਲ੍ਹਾ ਰੈਡ ਕਰਾਸ PPNJ0204202011ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਸਹਾਇਤਾ ਸਮੱਗਰੀ ਦੀਆਂ ਕਿੱਟਾਂ ਮੁਹੱਈਆ ਕਰਵਾਉਣ ਦਾ ਕੰਮ ਜ਼ੋਰਾਂ ਨਾਲ ਚੱਲ ਰਿਹਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁਸ਼ਕਲ ਦੀ ਇਸ ਘੜੀ ਵਿਚ ਜ਼ਿਲ੍ਹੇ ਦੇ ਬਹੁਤ ਸਾਰੇ ਬੇਘਰੇ, ਬੇਸਹਾਰਾ ਅਤੇ ਹੋਰ ਲੋੜਵੰਦ ਲੋਕਾਂ ਨੂੰ ਜੀਵਨ ਨਿਰਬਾਹ ਲਈ ਖਾਣ-ਪੀਣ ਅਤੇ ਹੋਰ ਜ਼ਰੂਰੀ ਵਸਤਾਂ ਦੀ ਸਖ਼ਤ ਜ਼ਰੂਰਤ ਹੈ।
              ਪ੍ਰਸ਼ਾਸਨ ਦੀ ਅਪੀਲ ’ਤੇ ਬਹੁਤ ਸਾਰੇ ਦਾਨੀ ਲੋਕ ਅਤੇ ਸਮਾਜ ਸੇਵੀ ਸੰਸਥਾਵਾਂ ਅੱਗੇ ਆਈਆਂ ਹਨ।ਉਨ੍ਹਾਂ ਕਿਹਾ ਕਿ ਉਨ੍ਹਾਂ ਕਿਹਾ ਕਿ ਜਿਹੜੇ ਵੀ ਦਾਨੀ ਲੋਕ ਇਸ ਨੇਕ ਕੰਮ ਵਿਚ ਆਪਣਾ ਯੋਗਦਾਨ ਪਾਉਣਾ ਚਾਹੁੰਦੇ ਹਨ, ਉਹ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਰਾਹੀਂ ਇਸ ਕੰਮ ਵਿਚ ਆਪਣਾ ਹਿੱਸਾ ਪਾ ਸਕਦੇ ਹਨ।ਇਸ ਸਬੰਧੀ ਦਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਕਪੂਰਥਲਾ ਦੇ ਖਾਤੇ ਵਿੱਚ ਦਿੱਤਾ ਜਾ ਸਕਦਾ ਹੈ।ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਆਰ.ਸੀ ਬਿਰਹਾ ਨਾਲ ਮੋਬਾਈਲ ਨੰਬਰ 98146-78434 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
              ਸੁਸਾਇਟੀ ਦੇ ਸਕੱਤਰ ਆਰ.ਸੀ ਬਿਰਹਾ ਨੇ ਦੱਸਿਆ ਕਿ ਰੈਡ ਕਰਾਸ ਵੱਲੋਂ ਤਿਆਰ ਕਰਕੇ ਵੰਡੀ ਜਾ ਰਹੀ ਇਸ ਕਿੱਟ ਵਿਚ 10 ਕਿਲੋ ਆਟਾ, 2 ਕਿਲੋ ਖੰਡ, 1 ਕਿਲੋ ਕਾਲੇ ਛੋਲੇ, 250 ਗ੍ਰਾਮ ਚਾਹ ਪੱਤੀ, ਅੱਧਾ ਲੀਟਰ ਤੇਲ, 1 ਕਿਲੋ ਨਮਕ, ਕੱਪੜੇ ਧੋਣ ਵਾਲੇ 2 ਸਾਬਣ, ਨਹਾਉਣ ਵਾਲਾ ਇਕ ਸਾਬਣ ਅਤੇ ਦੋ ਮਾਚਿਸਾਂ ਸ਼ਾਮਿਲ ਹਨ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …