Sunday, June 28, 2026

ਭਾਈ ਨਿਰਮਲ ਸਿੰਘ ਖਾਲਸਾ ਦੇ ਅੰਤਿਮ ਸਸਕਾਰ ਦੇ ਵਿਰੋਧ ਨਾਲ ਮਨੁੱਖਤਾ ਸ਼ਰਮਸ਼ਾਰ ਹੋਈ – ਲੌਂਗੋਵਾਲ

ਕਿਹਾ ਸ਼੍ਰੋਮਣੀ ਕਮੇਟੀ ਨੇ ਸਸਕਾਰ ਲਈ ਜ਼ਮੀਨ ਦੀ ਕੀਤੀ ਸੀ ਪੇਸ਼ਕਸ਼

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਥ ਪ੍ਰਸਿੱਧ ਕੀਰਤਨੀਏ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ Bhai Nirmal S Khalsaਸਿੰਘ ਖਾਲਸਾ ਦੇ ਅਕਾਲ ਚਲਾਣੇ ਮਗਰੋਂ ਅੰਤਿਮ ਸਸਕਾਰ ਕਰਨ ਦਾ ਵਿਰੋਧ ਹੋਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਦੁੱਖ ਦੀ ਗੱਲ ਹੈ ਕਿ ਭਾਈ ਨਿਰਮਲ ਸਿੰਘ ਖਾਲਸਾ ਦੇ ਅੰਤਿਮ ਸੰਸਕਾਰ ਦਾ ਕੁੱਝ ਲੋਕਾਂ ਨੇ ਵਿਰੋਧ ਕੀਤਾ ਹੈ।ਇਹ ਸਿੱਖ ਪੰਥ ਦੀ ਉਘੀ ਸ਼ਖਸੀਅਤ ਦਾ ਨਿਰਾਦਰ ਹੈ। ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਗੁਰੂ ਸਾਹਿਬਾਨ ਨੇ ਸ਼ਨਾਮੱਤੀ ਸਿੱਖ ਵਿਰਾਸਤ ਦਿੱਤੀ ਹੈ, ਪ੍ਰੰਤੂ ਕੁੱਝ ਲੋਕਾਂ ਨੇ ਅਜਿਹਾ ਕਰਕੇ ਗੁਰੂ ਘਰ ਦੇ ਕੀਰਤੀਏ ਦੀ ਸੇਵਾ ਨੂੰ ਦਰਕਿਨਾਰ ਕੀਤਾ ਹੈ।ਜਿਸ ਨਾਲ ਮਨੁੱਖਤਾ ਸ਼ਰਮਸ਼ਾਰ ਹੋਈ ਹੈ।
             ਪ੍ਰਧਾਨ ਲੌਂਗੋਵਾਲ ਨੇ ਕਿਹਾ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬਾਨ ਦੀ ਜ਼ਮੀਨ ‘ਤੇ ਸਸਕਾਰ ਕਰਨ ਲਈ ਪ੍ਰਸ਼ਾਸਨ ਨੂੰ ਪੇਸ਼ਕਸ਼ ਕੀਤੀ ਗਈ ਸੀ।ਪ੍ਰੰਤੂ ਜਿਲ੍ਹਾ ਪ੍ਰਸ਼ਾਸਨ ਦੇ ਕਿਹਾ ਹੈ ਕਿ ਉਸ ਨੇ ਇਸ ਦਾ ਪ੍ਰਬੰਧ ਕਰ ਲਿਆ ਗਿਆ ਹੈ।ਉਨਾਂ ਕਿਹਾ ਕਿ ਭਾਈ ਖਾਲਸਾ ਦੇ ਅੰਤਿਮ ਸੰਸਕਾਰ ਸਮੇਂ ਸਤਿਕਾਰ ਵਜੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਵਲੋਂ ਲੋਈ ਤੇ ਸਿਰੋਪਾਓ ਵੀ ਭੇਜੇ ਗਏ।
             ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਵਲੋਂ ਲੋਈ ਤੇ ਸਿਰੋਪਾਓ ਲੈ ਕੇ ਗਏ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਉਨ੍ਹਾਂ ਸਮੇਤ ਮੀਤ ਸਕੱਤਰ ਸੁਲੱਖਣ ਸਿੰਘ ਭੰਗਾਲੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਪੀ.ਏ ਜਸਪਾਲ ਸਿੰਘ ਨੂੰ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਦੂਰ ਤੋਂ ਹੀ ਸਿਰੋਪਾਓ ਪ੍ਰਾਪਤ ਕਰ ਕੇ ਇਹ ਕਹਿੰਦਿਆਂ ਵਾਪਸ ਮੋੜ ਦਿੱਤਾ ਗਿਆ ਕਿ ਉਹ ਇਹ ਸਨਮਾਨ ਆਪ ਮ੍ਰਿਤਕ ਦੇਹ ਤੱਕ ਪਹੁੰਚਾ ਦੇਣਗੇ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …