ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਖੁਰਮਣੀਆਂ) – ਕੋਰੋਨਾ ਵਾਇਰਸ ਕਰਕੇ ਦੇਸ਼ ਵਿੱਚ ਲੱਗੇ ਕਰਫਿਊ ਦੌਰਾਨ ਘਰਾਂ ਵਿੱਚ ਰਹਿਣ ਲਈ ਮਜ਼ਬੂਰ ਹੋਏ ਗ
ਰੀਬ ਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਅੱਗੇ ਆਉਂਦਿਆਂ ਐਡਵੋਕੇਟ ਗੁਰਪ੍ਰੀਤ ਸਿੰਘ ਖੁਰਮਣੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਵਲੋਂ ਘਰ ਘਰ ਜਾ ਕੇ ਰਾਸ਼ਨ ਵੰਡਣ ਦੀ ਸੇਵਾ ਕੀਤੀ ਅਤੇ ਭਿਆਨਕ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਰਕਾਰ ਵਲੋਂ ਦੱਸੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ।ਐਡਵੋਕੇਟ ਖੁਰਮਣੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਸਾਥੀਆਂ ਐਡਵੋਕੇਟ ਕਰਨਬੀਰ ਸਿੰਘ ਲੇਹਲ, ਦਮਨ ਮਾਨ, ਰਜਤ ਸੂਰੀ, ਅਮਨਦੀਪ ਸਿੰਘ ਡੋਗਰਾ, ਗੁਰਦੀਪ ਸਿੰਘ, ਗੁਰਕੀਰਤ ਸਿੰਘ ਢਿੱਲੋਂ, ਸੁਖਬੀਰ ਸਿੰਘ ਅਤੇ ਹੋਰਨਾਂ ਵਲੋਂ ਮੁਸ਼ਕਲ ਦੀ ਘੜੀ ‘ਚ ਆਪਣੀ ਕਿਰਤ ਕਮਾਈ ਵਿਚੋਂ ਰਾਸ਼ਨ ਵੰਡਣ ਦਾ ਉਪਰਾਲਾ ਕੀਤਾ ਹੈ, ਜੋ ਅੱਗੇ ਵੀ ਜਾਰੀ ਰਹੇਗੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media