Thursday, March 26, 2026

ਸ਼੍ਰੋਮਣੀ ਕਮੇਟੀ ਨੇ 300 ਬੈਡ ਅਤੇ 10 ਵੈਂਟੀਲੇਟਰ ਰੱਖੇ ਰਾਖਵੇਂ- ਲੌਂਗੋਵਾਲ

ਬਿਨਾਂ ਭੇਦ-ਭਾਵ ਲੰਗਰ ਸੇਵਾ ਲਗਾਤਾਰ ਜਾਰੀ – ਮਹਿਤਾ

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਲਗਾਤਾਰ ਲੋੜਵੰਦਾਂ ਦੀ ਮਦਦ ਲਈ ਯਤਨਸ਼ੀਲ ਹੈ।PPNJ0304202001ਲੰਗਰ ਮੁਹੱਈਆ ਕਰਵਾਉਣ ਦੀ ਸੇਵਾ ਦੇ ਨਾਲ ਹੀ ਮੈਡੀਕਲ ਸੇਵਾਵਾਂ ਲਈ ਵੀ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਹਸਪਤਾਲ ਵਿਖੇ ਪ੍ਰਬੰਧ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਇਸ ਹਸਪਤਾਲ ਵਿਖੇ 300 ਬੈਡ ਤੇ 10 ਵੈਂਟੀਲੇਟਰ ਰਾਖਵੇਂ ਰੱਖੇ ਹਨ।ਇਸ ਦੇ ਨਾਲ ਹੀ ਸਰਾਂਵਾਂ ਵਿਖੇ ਵੀ ਅਲਾਹਿਦਗੀ ਦਾ ਪ੍ਰਬੰਧ ਕੀਤਾ ਗਿਆ ਹੈ।ਮਾਝਾ, ਮਾਲਵਾ ਤੇ ਦੁਆਬਾ ਜੋਨਾਂ ਵਿਚ ਪੈਂਦੇ ਇਤਿਹਾਸਕ ਗੁਰੂ ਗਰਾਂ ਤੋਂ ਰੋਜ਼ਾਨਾਂ ਤਿੰਨ ਲੱਖ ਤੋਂ ਵੱਧ ਲੋਕ ਲੰਗਰ ਛਕ ਰਹੇ ਹਨ।
             ਮਾਝਾ ਜੋਨ ਦੀ ਦੇਖ ਰੇਖ ਕਰ ਰਹੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ 9 ਕੇਂਦਰਾਂ ਤੱਕ ਲੰਗਰ ਭੇਜਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤੋਂ ਵੀ ਵੱਡੀ ਗਿਣਤੀ ਵਿਚ ਲੰਗਰ ਸੇਵਾ ਦਿੱਤੀ ਜਾ ਰਹੀ ਹੈ। ਇਕੱਲੇ ਅੰਮ੍ਰਿਤਸਰ ਤੋਂ ਹੀ ਚਾਲ੍ਹੀ ਹਜ਼ਾਰ ਤੋਂ ਵੱਧ ਲੋੜਵੰਦਾਂ ਤੱਕ ਲੰਗਰ ਪਹੁੰਚ ਰਿਹਾ ਹੈ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …