ਲੌਂਗੋਵਾਲ, 3 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਕਰੋਨਾ ਵਾਇਰਸ ਦੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਸਾਹੋਕੇ ਦੀ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਨੇ
ਪਿੰਡ ਨੂੰ ਮੁਕੰਮਲ ਤੌਰ ‘ਤੇ ਸੀਲ ਕਰ ਦਿੱਤਾ ਹੈ।ਹੁਣ ਕੋਈ ਵੀ ਬਾਹਰਲਾ ਵਿਅਕਤੀ ਪਿੰਡ ਸਾਹੋਕੇ ਵਿੱਚ ਦਾਖਿਲ ਨਹੀਂ ਹੋ ਸਕਦਾ।ਸਰਪੰਚ ਸੁਲੱਖਣ ਸਿੰਘ ਤੇ ਪੰਚਾਇਤ ਮੈਂਬਰਾਂ ਨੇ ਸਰਕਾਰ ਦੇ ਹੁਕਮਾਂ ਨੂੰ ਮੰਨਦੇ ਹੋਏ ਅਤੇ ਪਿੰਡ ਵਾਸੀਆਂ ਪ੍ਰਤੀ ਆਪਣੀ ਜਿੰਮੇਵਾਰੀ ਸਮਝਦੇ ਹੋਏ ਇਹ ਕਦਮ ਚੁੱਕਿਆ ਹੈ।ਉਨਾਂ ਦੱਸਿਆ ਕੇ ਮੁਕੰਮਲ ਬੰਦ ਦੌਰਾਨ ਪਿੰਡ ਵਾਸੀਆਂ ਦੀਆਂ ਜ਼ਰੂਰਤਾਂ ਦਾ ਪੂਰਾ ਧਿਆਨ ਰੱਖਿਆ ਜਾਵੇਗਾ ਅਤੇ ਬਿਮਾਰ ਵਿਅਕਤੀਆਂ ਨੂੰ ਡਾਕਟਰੀ ਸਹਾਇਤਾ ਮੁਹਈਆ ਕਰਵਾਉਣ ਲਈ ਪੂਰੇ ਯਤਨ ਕੀਤੇ ਜਾਣਗੇ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media