ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਕਰੋਨਾ ਵਾਇਰਸ ਤੋਂ ਬਚਾਅ ਲਈ ਲਗਾਏ ਗਏ ਕਰਫਿਊ ਦੌਰਾਨ ਸੰਪ੍ਰਦਾਇ ਕਾਰ ਸੇਵਾ ਭੂਰੀ ਵਾਲੇ
ਬਾਬਾ ਕਸ਼ਮੀਰ ਸਿੰਘ ਤੇ ਬਾਬਾ ਸੁਖਵਿੰਦਰ ਸਿੰਘ ਵਲੋਂ ਪ੍ਰਸ਼ਾਸਨ ਦੇ ਸਹਿਯੋਗ ਨਾਲ ਲੋੜਵੰਦ ਲੋਕਾਂ ਤੱਕ ਲੰਗਰ ਪਹੁੰਚਾਇਆ ਜਾ ਰਿਹਾ ਹੈ।ਡੇਰਾ ਸੰਤ ਭੂਰੀ ਵਾਲਾ ਵਿਖੇ ਬਾਬਾ ਜੀ ਦੀ ਨਿਗਰਾਨੀ ਹੇਠ ਬਕਾਇਦਾ ਮੂੰਹ ਉਪਰ ਮਾਸਕ ਅਤੇ ਹੱਥਾਂ ਉਪਰ ਦਸਤਾਨੇ ਪਾ ਕੇ ਹਲਵਾਈ ਦਾਲ-ਸਬਜ਼ੀਆਂ ਤਿਆਰ ਕਰਦੇ ਹਨ ਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਬੀਬੀਆਂ ਪ੍ਰਸ਼ਾਦੇ ਪਕਾਉਂਦੀਆਂ ਹਨ।
ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੁੱਖ-ਸੁੱਖ ਆਉਂਦੇ ਤੇ ਜਾਂਦੇ ਰਹਿੰਦੇ ਹਨ, ਸੋ ਇਸ ਨਾਜ਼ੁਕ ਮੌਕੇ ਸੰਜ਼ਮ ਵਿੱਚ ਰਹਿ ਕੇ ਪ੍ਰਸ਼ਾਸ਼ਨ ਦੀਆਂ ਹਦਾਇਤਾਂ ਦਾ ਪਾਲਣ ਕੀਤਾ ਜਾਵੇ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media