
ਨਵੀਂ ਦਿੱਲੀ, 7 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਸਿੱਖੀ ਦੇ ਪ੍ਰਚਾਰ ਨੂੰ ਪ੍ਰਫੁਲਤ ਕਰਨ ਲਈ ਕੀਤੇ ਜਾ ਰਹੇ ਪ੍ਰਸ਼ੰਸਾਯੋਗ ਉਪਰਾਲਿਆਂ ਨੂੰ ਮੁੱਖ ਰੱਖਦਿਆਂ ਦਮਦਮੀ ਟਕਸਾਲ ਭਿੰਡਰਾਂ ਵਲੋਂ ਸ. ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਦਾ ਸਨਮਾਨ ਕੀਤਾ ਗਿਆ। ਤਸਵੀਰ ਵਿੱਚ ਟਕਸਾਲ ਦੇ ਮੁਖੀ ਭਾਈ ਜਸਬੀਰ ਸਿੰਘ ਜੀ ਰੋਡੇ ਸਾਬਕਾ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਸ. ਪਰਮਜੀਤ ਸਿੰਘ ਰਾਣਾ ਨੂੰ ਸਿਰੋਪਾਓ ਦੀ ਬਖਸ਼ਸ਼ ਕਰਕੇ ਸਨਮਾਨਤ ਕਰਦੇ ਹੋਏ। ਇਸ ਮੌਕੇ ਤੇ ਉਨ੍ਹਾਂ ਨਾਲ ਭਾਈ ਚਰਨਜੀਤ ਸਿੰਘ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਮੌਜੂਦ ਸਨ।
Punjab Post Daily Online Newspaper & Print Media