ਅੰਮ੍ਰਿਤਸਰ, 3 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਭੇਜੇ ਗਏ ਰਸਾਇਣ ਸੋਡੀਅਮ ਹਾਈਪੋ ਕਲੋਰਾਈਟ ਦੀ ਸਪਰੇਅ ਦਾ ਕੰਮ
ਮਜੀਠਾ ਤਹਿਸੀਲ ਦੇ ਸਾਰੇ 113 ਪਿੰਡਾਂ ਤੇ ਮਜੀਠਾ ਸ਼ਹਿਰ ਵਿੱਚ ਮੁਕੰਮਲ ਕਰ ਲਿਆ ਗਿਆ ਹੈ।ਐਸ.ਡੀ.ਐਮ ਮਜੀਠਾ ਸ੍ਰੀਮਤੀ ਅਲਕਾ ਕਾਲੀਆ ਨੇ ਦੱਸਿਆ ਕਿ ਬੀ.ਡੀ.ਪੀ.ਓ ਮਜੀਠਾ ਸੰਦੀਪ ਸ਼ਰਮਾ ਤੇ ਉਨਾਂ ਦੀ ਟੀਮ ਦੀ ਨਿਗਰਾਨੀ ‘ਚ ਪਿੰਡਾਂ ਤੇ ਸ਼ਹਿਰ ਵਿਚ ਲੋਕਾਂ ਨੇ ਆਪ ਟੀਮਾਂ ਨਾਲ ਲੱਗ ਕੇ ਸਪਰੇਅ ਕਰਵਾਈ ਹੈੈ।
ਸ੍ਰੀਮਤੀ ਅਲਕਾ ਕਾਲੀਆ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਅਗਵਾਈ ਹੇਠ ਜਿਲ੍ਹੇ ਦੇ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਤੇ ਲੰਗਰ ਪਹੁੰਚਾਉਣ ਦਾ ਕੰਮ ਲਗਾਤਾਰ ਜਾਰੀ ਹੈ।ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਚਾਇਤਾਂ ਨੂੰ ਆਪਣੇ ਫੰਡ ਵਿਚੋਂ 5 ਹਜ਼ਾਰ ਰੁਪਏ ਲੋਕਾਂ ਦੀ ਸੇਵਾ ਲਈ ਖਰਚ ਕਰਨ ਦੀ ਦਿਤੀ ਆਗਿਆ ਪੰਚਾਇਤਾਂ ਵੱਲੋਂ ਪ੍ਰਬੰਧ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ ਰੈਡ ਕਰਾਸ ਅੰਮ੍ਰਿਤਸਰ ਦੀ ਸਹਾਇਤਾ ਨਾਲ ਲੋੜਵੰਦ ਘਰਾਂ ਤੱਕ ਸੁੱਕਾ ਰਾਸ਼ਨ ਤੇ ਫੂਡ ਪੈਕਟ ਭੇਜੇ ਜਾ ਰਹੇ ਹਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media