ਲੌਂਗੋਵਾਲ, 3 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਕੇਂਦਰ ਸਰਕਾਰ ਵਲੋਂ ਕਰੋਨਾ ਵਾਇਰਸ (ਕੋਵਿਡ 19) ਦੇ ਕਹਿਰ ਦੌਰਾਨ ਕੰਮ ਕਰ ਰਹੇ ਸਿਹਤ ਵਿਭਾਗ
ਦੇ ਸਟਾਫ ਦਾ ਵਿਸ਼ੇਸ਼ ਬੀਮਾ ਕਰਨਾ ਸ਼ਲਾਘਾਯੋਗ ਕਦਮ ਹੈ।ਪਾਵਰਕੌਮ ਦੀ ਪ੍ਰਮੁੱਖ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਦੱਖਣ ਜੋਨ ਦੇ ਸਕੱਤਰ ਬਲਵਿੰਦਰ ਸਿੰਘ ਲੌਂਗੋਵਾਲ ਸਰਕਲ ਸੰਗਰੂਰ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਿੱਲੋਂ, ਸਕੱਤਰ ਯਸ਼ਪਾਲ ਸ਼ਰਮਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੋਰੋਨਾ ਵਾਇਰਸ ਦੀ ਨਾਮੁਰਾਦ ਬਿਮਾਰੀ ਸਮੇਂ ਬਿਜਲੀ ਕਾਮੇ ਫੀਲਡ, ਗਰਿਡਾਂ ਅਤੇ ਸ਼ਿਫਟਾਂ ਚ’ ਡਿਊਟੀ ਕਰਦੇ ਹਨ ਅਤੇ ਬਿਜਲੀ ਸਪਲਾਈ ਨਿਰਵਿਘਨ ਚਾਲੂ ਰੱਖ ਰਹੇ ਹਨ।ਉਨਾਂ ਕਿਹਾ ਕਿ ਪਾਵਰਕੌਮ ਅਤੇ ਟਰਾਂਸਕੋ ਦੇ ਟੈਕਨੀਕਲ ਕਰਮਚਾਰੀ, ਪੁਲਿਸ ਮੁਲਾਜ਼ਮ, ਪੱਤਰਕਾਰ ਭਾਈਚਾਰੇ, ਸਫਾਈ ਕਰਮਚਾਰੀ, ਆਂਗਣਵਾੜੀ ਵਰਕਰ ਆਦਿ ਕਰਫਿਊ ਸਮੇਂ ਜਾਨ ਜੋਖਮ ਵਿੱਚ ਪਾ ਕੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਅ ਰਹੇ ਹਨ।ਇਸ ਲਈ ਪੰਜਾਬ ਸਰਕਾਰ ਵਲੋਂ ਇਨ੍ਹਾਂ ਦਾ ਵਿਸ਼ੇਸ਼ ਬੀਮਾ ਅਤਿ ਜਰੂਰੀ ਹੈ।ਉਨ੍ਹਾਂ ਪਾਵਰਕੌਮ ਅਤੇ ਟਰਾਂਸਕੋ ਦੀ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਕਰਫਿਊ ਦੌਰਾਨ ਡਿਊਟੀ ਕਰ ਰਹੇ ਕਰਮਚਾਰੀਆਂ ਲਈ ਗੱਡੀਆਂ, ਮਾਸਕ ਤੇ ਸੈਨੇਟਾਈਜ਼ਰ ਕਿੱਟਾਂ ਦਾ ਪ੍ਰਬੰਧ ਕੀਤਾ ਜਾਵੇ।
Check Also
ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ
ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …
Punjab Post Daily Online Newspaper & Print Media