Thursday, March 26, 2026

ਕੋਰੋਨਾ ਵਾਇਰਸ – ਓ.ਪੀ.ਡੀ ਦੌਰਾਨ ਸਮਾਜਿਕ ਦੂਰੀ ਬਣਾਉਣਾ ਜਰੂਰੀ – ਸਿਵਲ ਸਰਜਨ

ਅੰਮ੍ਰਿਤਸਰ, 4 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦੇ ਚੱਲਦਿਆਂ ਆਮ ਲੋਕਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ।ਸਮੂਹ Corona Virusਐਸ.ਐਮ.ਓ ਨੂੰ ਹਦਾਇਤ ਕਰਦਿਆਂ ਸਿਵਲ ਸਰਜਨ ਡਾ. ਪ੍ਰਭਦੀਪ ਕੌਰ ਜੌਹਲ ਨੇ ਕਿਹਾ ਕਿ ਨੋਵਲ ਕੋਰੋਨਾ ਵਾਇਰਸ ਦੇ ਇਸ ਚੁਣੌਤੀ ਪੂਰਨ ਸਮੇਂ ਦੌਰਾਨ ਓ.ਪੀ.ਡੀ ਵਿੱਚ ਆਉਣ ਵਾਲੇ ਮਰੀਜ਼ਾਂ ਦਰਮਿਆਨ ਸਮਾਜਿਕ ਦੂਰੀ ਬਣਾਉਣ ਦੇ ਨਾਲ-ਨਾਲ ਹਸਪਤਾਲ ਅਤੇ ਕਲੀਨਕਾਂ ਵਿੱਚ ਆਉਂਦਾ ਸਟਾਫ ਵੀ ਆਪਸੀ ਦੂਰੀ ਦੇ ਬਣਾ ਕੇ ਰੱਖੇ।
             ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਬਾਹਰੋਂ ਆਏ ਵਿਅਕਤੀਆਂ ਦੀ ਸੂਚਨਾ ਦੇਣਾ ਆਪਣਾ ਫਰਜ਼ ਸਮਝਣ ਤਾਂ ਜੋ ਉਨ੍ਹਾਂ ਦਾ ਚੈਕਅਪ ਕਰਕੇ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …