ਅੰਮ੍ਰਿਤਸਰ, 4 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕਿਸਾਨਾਂ ਅਤੇ ਆੜਤੀਆਂ ਨੂੰ ਭਰੋਸਾ ਦਿੱਤਾ ਹੈ ਕਿ
ਕੋਵਿਡ-19 ਅਤੇ ਕਰਫਿਊ ਬੰਦਸ਼ਾਂ ਦੇ ਮੱਦੇਨਜ਼ਰ ਜਿਲ੍ਹੇ ਵਿੱਚ ਕਣਕ ਦੀ ਨਿਰਵਿਘਨ ਖਰੀਦ ਅਤੇ ਮੰਡੀਕਰਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।ਬੀਤੀ ਸ਼ਾਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਵੀਡੀਓ ਕਾਨਫਰੰਸਿੰਗ ਜ਼ਰੀਏ ਖੇਤੀ ਕਾਰਜ਼ ਬਿਨਾਂ ਕਿਸੇ ਦਿੱਕਤ ਜਾਰੀ ਰੱਖਣ ਦੀ ਹਦਾਇਤ ਕੀਤੀ ਹੈ।
ਢਿੱਲੋਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕਣਕ ਦੀ ਵਾਢੀ ਅਤੇ ਇਸ ਦਾ ਇਕ-ਇਕ ਦਾਣਾ ਖਰੀਦਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ।ਉਨ੍ਹਾਂ ਮੁੱਖ ਖੇਤੀਬਾੜੀ ਅਧਿਕਾਰੀ ਅੰਮ੍ਰਿਤਸਰ ਅਤੇ ਡਿਪਟੀ ਡਾਇਰੈਕਟਰ ਬਾਗਬਾਨੀ ਨੂੰ ਵੀ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ, ਬਾਗਬਾਨੀ ਅਤੇ ਸਬਜੀਆਂ ਲਈ ਖਾਦਾਂ, ਬੀਜ, ਤਕੀਨਕੀ ਸਲਾਹ ਅਤੇ ਹੋਰ ਸਹਾਇਤਾ ਦੇਣ ਦੇ ਪ੍ਰਬੰਧ ਕੀਤੇ ਜਾਣ।
ਕਿਸਾਨਾਂ, ਮਜ਼ਦੂਰਾਂ, ਕੰਬਾਇਨਾਂ ਆਦਿ ਨੂੰ ਕਣਕ ਦੀ ਵਢਾਈ ਅਤੇ ਬਿਜਾਈ ਦੇ ਖੇਤੀ ਕਾਰਜਾਂ ਲਈ ਬਿਨਾਂ ਕਿਸੇ ਦਿੱਕਤ ਤੋਂ ਆਉਣ-ਜਾਣ ਦੇ ਪ੍ਰਬੰਧ ਕੀਤੇ ਜਾਣਗੇ। ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਖੇਤੀ ਮਸ਼ੀਨਰੀ ਦੀ ਮੁਰੰਮਤ ਕਰਨ ਵਾਲੀਆਂ ਵਰਕਸ਼ਾਪਾਂ ਅਤੇ ਸਬੰਧਤ ਸਪੇਅਰ ਪਾਰਟਸ ਵਾਲੀਆਂ ਦੁਕਾਨਾਂ, ਬੀਜਾਂ, ਖਾਦਾਂ, ਕੀਟਨਾਸ਼ਕਾਂ, ਨਦੀਨਨਾਸ਼ਕਾਂ ਦੀ ਵਿਕਰੀ ਅਤੇ ਇਨਾਂ ਦੀ ਢੁੱਕਵੀਂ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਪ੍ਰਬੰਧ ਵੀ ਕੀਤੇ ਜਾਣ, ਤਾਂ ਜੋ ਖੇਤੀ ਕੰਮਾਂ ਲਈ ਕੋਈ ਮੁਸ਼ਿਕਲ ਨਾ ਆਵੇ।ਕਣਕ ਦੀ ਆਮਦ ਲਈ ਅਨਾਜ ਮੰਡੀਆਂ ਵਿੱਚ ਸਾਰੇ ਲੋੜੀਂਦੇ ਇੰਤਜ਼ਾਮ ਕਰਨ ਤੋਂ ਇਲਾਵਾ ਖਰੀਦ ਏਜੰਸੀਆਂ ਨੂੰ ਘੱਟੋ-ਘੱਟ ਸਮਰਥਨ ’ਤੇ ਖਰੀਦ ਕਰਨ ਲਈ ਤਿਆਰ ਰਹਿਣ ਦੀਆਂ ਹਦਾਇਤਾਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media