Thursday, December 12, 2024

ਕਰਫਿਊ ਦੌਰਾਨ ਡਿਊਟੀ ਨਿਭਾਅ ਰਹੇ ਪੁਲਿਸ ਮੁਲਾਜ਼ਮਾਂ ਦਾ ਕਰਵਾਇਆ ਮੈਡੀਕਲ ਚੈਕਅੱਪ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਮੁਲਾਜ਼ਮਾਂ ਨੂੰ ਵੰਡੇ ਫਲਾਂ ਦੇ ਪੈਕਟ

ਭੀਖੀ/ਮਾਨਸਾ, 4 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਪ੍ਰਭਾਵ ਨੂੰ ਖ਼ਤਮ ਕਰਨ ਲਈ ਪਿਛਲੇ ਤਿੰਨ ਹਫ਼ਤਿਆਂ ਤੋਂ PPNJ0404202008ਸੂਬੇ ਅੰਦਰ ਕਰਫਿਊ ਨੂੰ ਜ਼ਿਲ੍ਹੇ ‘ਚ 100 ਫੀਸਦੀ ਲਾਗੂ ਕਰਵਾਉਣ ਲਈ ਜ਼ਿਲ੍ਹਾ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਲਗਾਤਾਰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਲਗਨ ਨਾਲ ਨਿਭਾਈ ਜਾ ਰਹੀ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਅਤੇ ਐਸ.ਐਸ.ਪੀ ਮਾਨਸਾ ਡਾ. ਨਰਿੰਦਰ ਭਾਰਗਵ ਨੇ ਅੱਜ ਕਰਫਿਊ ਵਿੱਚ ਤਾਇਨਾਤ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਮੈਡੀਕਲ ਚੈਕਅਪ ਅਤੇ ਉਨ੍ਹਾਂ ਨੂੰ ਫਲ ਪ੍ਰਦਾਨ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਆਪਣੀ ਸਿਹਤ ਦੀ ਪ੍ਰਵਾਹ ਕੀਤੇ ਬਿਨ੍ਹਾਂ ਇਨ੍ਹਾਂ ਵਲੋਂ ਦਿਨ-ਰਾਤ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ।
                     ਫਲਾਂ-ਸਬਜ਼ੀਆਂ ਦੇ ਰੇਟ ਨਿਰਧਾਰਤ ਕਰਨ ਸਬੰਧੀ ਪੱਤਰਕਾਰਾਂ ਵਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਡਿਪਟੀ ਕਮਿਸ਼ਨਰ ਚਹਿਲ ਨੇ ਕਿਹਾ ਕਿ ਉਨ੍ਹਾਂ ਨੂੰ ਹੈਲਪਲਾਈਨ ਨੰਬਰਾਂ ਰਾਹੀਂ ਕੁੱਝ ਸ਼ਿਕਾਇਤਾਂ ਮਿਲੀਆਂ ਸਨ, ਜਿਸ ਵਿੱਚ ਫਲ-ਸਬਜ਼ੀਆਂ ਦੇ ਰੇਟ ਵਧਾ ਕੇ ਵੇਚਣ ਦੀ ਵਿਕਰੇਤਾਵਾਂ ਖਿਲਾਫ਼ ਸ਼ਿਕਾਇਤ ਸੀ, ਜਿਸ ਨੂੰ ਲੋਕ ਹਿੱਤ ਵਿੱਚ ਦੇਖਦਿਆਂ ਹੁਣ ਰੋਜ਼ਾਨਾ ਫਲ-ਸਬਜ਼ੀਆਂ ਦੇ ਨਿਰਧਾਰਤ ਰੇਟਾਂ ਸਬੰਧੀ ਜਾਣਕਾਰੀ ਜ਼ਿਲ੍ਹਾ ਵਾਸੀਆਂ ਨਾਲ ਸਾਂਝੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਜ਼ਰੂਰੀ ਵਸਤਾਂ ਘਰਾਂ ਵਿੱਚ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
                 ਐਸ.ਐਸ.ਪੀ ਡਾ. ਭਾਰਗਵ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਚੱਪੇ-ਚੱਪੇ `ਤੇ ਪੁਲਿਸ ਮੁਲਾਜ਼ਮ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ ਅਤੇ ਕਰਫਿਊ ਦੀ ਉਲੰਘਣਾਂ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਨਿਯਮਾਂ ਅਨੁਸਾਰ ਪਰਚੇ ਵੀ ਕੀਤੇ ਜਾਣਗੇ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …