ਚੰਡੀਗੜ੍ਹ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮੰਤਰੀ ਮੰਡਲ ਨੇ ਕੋਵਿਡ-19 ਖਿਲਾਫ ਇਸ ਜੰਗ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਵਰਗਾਂ ਦਾ ਵਿਸ਼ੇਸ਼
ਧੰਨਵਾਦ ਕਰਨ ਲਈ ਵੀ ਤਿੰਨ ਮਤੇ ਪਾਸ ਕੀਤੇ।ਇਨਾਂ ਵਿੱਚ ਸਰਕਾਰ ਕਰਮਚਾਰੀ ਹਨ।ਜਿਨਾਂ ਨੇ ਆਪਣੀਆਂ ਤਨਖਾਹਾਂ ਦਾ ਇਕ ਹਿੱਸਾ ਦਾਨ ਕੀਤਾ ਹੈ, ਸਾਰੀਆਂ ਐਨ.ਜੀ.ਓ ਅਤੇ ਧਾਰਮਿਕ ਸੰਗਠਨ ਜਿਨਾਂ ਨੇ ਲੋਕਾਂ ਨੂੰ ਪ੍ਰੇਰਿਤ ਕਰ ਕੇ ਇਕੱਠੇ ਹੋਣ ਤੋਂ ਰੋਕਿਆ ਹੈ ਅਤੇ ਰਾਹਤ ਕੰਮ ਕਰ ਰਹੇ ਹਨ।ਇਸ ਤੋਂ ਇਲਾਵਾ ਪੁਲਿਸ, ਸਿਹਤ, ਸੈਨੀਟੇਸ਼ਨ, ਆਂਗਣਵਾੜ ਵਰਕਰ ਜਿਹੜੇ ਕੋਰੋਨਾ ਵਾਇਰਸ ਖਿਲਾਫ ਸਭ ਤੋਂ ਅੱਗੇ ਹੋ ਕੇ ਲੜਾਈ ਲੜ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕਰਦੀ ਹੈ, ਜਿਨਾਂ ਨੇ ਕਿਸੇ ਵੀ ਤਰੀਕੇ ਨਾਲ ਸਹਾਇਤਾ ਕੀਤੀ ਹੈ ਅਤੇ ਉਹ ਨਿੱਜੀ ਤੌਰ `ਤੇ ਸਾਰਿਆਂ ਦਾ ਧੰਨਵਾਦ ਕਰਦੇ ਹਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media