Tuesday, November 24, 2026

ਸੇਵਾ ਮੁਕਤ ਹੋਣ ਵਾਲੇ ਸਿਹਤ ਕਰਮੀਆਂ ਦੇ ਸੇਵਾ ਕਾਲ ਵਿੱਚ ਤਿੰਨ ਮਹੀਨੇ ਦਾ ਕੀਤਾ ਵਾਧਾ

ਚੰਡੀਗੜ੍ਹ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਮਹਾਂਮਾਰੀ ਖਿਲਾਫ ਸੂਬਾ ਸਰਕਾਰ ਦੇ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਕੈਪਟਨ Captain Amrinder 1ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਦੇ ਸੇਵਾ ਮੁਕਤ ਹੋਣ ਵਾਲੇ ਮੁਲਾਜ਼ਮਾਂ ਦਾ ਤਿੰਨ ਮਹੀਨੇ ਦਾ ਸੇਵਾ ਕਾਲ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।ਇਹ ਪ੍ਰਸਤਾਵ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵਲੋਂ ਪੇਸ਼ ਕੀਤਾ ਗਿਆ ਸੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਾਅਦ ਵਿੱਚ ਪ੍ਰਵਾਨਗੀ ਲਈ ਵਿਸਥਾਰਤ ਸੂਚੀ ਮੁੱਖ ਮੰਤਰੀ ਨੂੰ ਸੌਂਪ ਦਿੱਤੀ ਜਾਵੇਗੀ।ਇਹ ਫੈਸਲਾ ਇਸ ਲਈ ਲਿਆ ਗਿਆ ਕਿ ਕੋਵਿਡ-19 ਕਾਰਨ ਸੂਬੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਪੰਜ ਹੋ ਗਈ ਅਤੇ ਪੰਜਾਬ ਵਿੱਚ ਇਸ ਵੇਲੇ 57 ਕੇਸ ਪਾਜ਼ੇਟਿਵ ਪਾਏ ਗਏ ਹਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …