ਚੰਡੀਗੜ੍ਹ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚ ਕੋਵਿਡ-19 ਸੰਕਟ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ
ਵੱਡਾ ਫੈਸਲਾ ਲੈਂਦਿਆਂ ਵਿਦੇਸ਼ ਯਾਤਰਾ ਬਾਰੇ ਨਾ ਦੱਸਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਹਨ।ਇਸ ਦੇ ਨਾਲ ਹੀ ਇਨਾਂ ਦੇ ਪਾਸਪੋਰਟ ਵੀ ਜ਼ਬਤ ਕਰਨ ਲਈ ਕਿਹਾ ਹੈ।
ਸੂਬੇ ਵਿੱਚ ਮੌਜ਼ੂਦਾ ਸਥਿਤੀ ਦੀ ਸਮੀਖਿਆ ਕਰਨ ਲਈ ਸੱਦੀ ਗਈ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ ਯਾਤਰਾਵਾਂ ਦਾ ਖੁਲਾਸਾ ਕਰਨ ਵਾਲਿਆਂ ਦੇ ਮਾਮਲੇ ‘ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਵਿਅਕਤੀ ਜਿਨਾਂ ਨੇ ਪੁਲਿਸ ਤੇ ਸਿਹਤ ਵਿਭਾਗ ਤੋਂ ਯਾਤਰਾ ਬਾਰੇ ਤੱਥ ਲੁਕਾਏ ਹਨ, ਉਨਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇ।ਉਨਾਂ ਚਿਤਾਵਨੀ ਦਿੰਦਿਆ ਕਿਹਾ, “ਅਸੀਂ ਉਨਾਂ ਦੇ ਪਾਸਪੋਰਟ ਵੀ ਲੈ ਲਵਾਂਗੇ।“
Check Also
ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …
Punjab Post Daily Online Newspaper & Print Media