Saturday, June 27, 2026

ਸਾਬਕਾ ਕਮਾਂਡੈਂਟ ਵਲੋਂ ਆਪਣੇ ਪੈਨਸ਼ਨ ਖਾਤੇ `ਚੋਂ ਮੁੱਖ ਮੰਤਰੀ ਰਾਹਤ ਵੰਡ ਵਿੱਚ 5 ਲੱਖ ਦਾ ਯੋਗਦਾਨ

ਦਾਨ ਦੇਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ – ਮੰਤਰੀ ਆਸ਼ੂ

ਚੰਡੀਗੜ, 5 ਅਪਰੈਲ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਨੋਵਲ ਕੋਰਨਾਵਾਇਰਸ ਨਾਲ Coronaਨਜਿੱਠਣ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ ਸਾਬਕਾ ਕਮਾਂਡੈਂਟ ਮਹਿੰਦਰ ਸਿੰਘ ਨੇ ਅੱਜ ਕੋਵਿਡ-19 ਮਹਾਂਮਾਰੀ ਨਾਲ ਟਾਕਰੇ ਲਈ 5 ਲੱਖ ਰੁਪਏ ਦਾ ਡਿਮਾਂਡ ਡਰਾਫਟ ਸੌਂਪਿਆ।ਮਹਿੰਦਰ ਸਿੰਘ ਸਾਬਕਾ ਕਮਾਂਡੈਂਟ ਅਤੇ ਲੀਡਰ-ਮਾਊੁਂਟ ਐਵਰੇਸਟ 96 ਵਲੋਂ ਇਹ ਰਕਮ ਪੰਜਾਬ ਮੁੱਖ ਮੰਤਰੀ ਕੋਰੋਨਾਵਾਇਰਸ ਰਾਹਤ ਫੰਡ ਵਿੱਚ ਦਾਨ ਕੀਤੀ ਗਈ ਹੈ ਅਤੇ ਉਨ੍ਹਾਂ ਨੇ ਅੱਜ ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰਾਂ ਮਾਮਲਿਆਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੂੰ ਉਨ੍ਹਾਂ ਦੀ ਰਿਹਾਇਸ਼ ਵਿਖੇ ਬੈਂਕ ਡਰਾਫਟ ਸੌਂਪਿਆ।.
          ਜਿਕਰਯੋਗ ਹੈ ਕਿ ਮਹਿੰਦਰ ਸਿੰਘ ਨੇ ਇਹ ਰਾਸ਼ੀ ਆਪਣੇ ਪੈਨਸ਼ਨ ਬੈਂਕ ਖਾਤੇ ਵਿਚੋਂ ਦਾਨ ਕੀਤੀ ਹੈ।
         76 ਸਾਲਾ ਸ੍ਰੀ ਮਹਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਹਰ ਜ਼ਿੰਮੇਵਾਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਇਸ ਮਾਰੂ ਵਾਇਰਸ ਨਾਲ ਲੜਨ ਲਈ ਸੂਬੇ ਨੂੰ ਯੋਗਦਾਨ ਦੇਣ।ਆਸ਼ੁ ਨੇ ਕਿਹਾ ਕਿ 24 ਮਾਰਚ 2020 ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ 19 ਰੀਲੀਫ ਫੰਡ ਸਥਾਪਤ ਕੀਤਾ ਸੀ ਅਤੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਇਸ ਵਿਚ ਹਿੱਸਾ ਪਾਉਣ।ਉਨ੍ਹਾਂ ਲੋਕਾਂ ਅਤੇ ਕਾਰਪੋਰੇਟ ਘਰਾਣਿਆਂ ਨੂੰ ਇਸ ਮੁਸ਼ਕਲ ਦੌਰ ਵਿਚ ਵੱਧ ਚੜ੍ਹ ਕੇ ਹਿੱਸਾ ਪਾਉਣ ਦੀ ਅਪੀਲ ਕੀਤੀ।
             ਉਨ੍ਹਾ ਕਿਹਾ ਕਿ ਇਸ ਕਾਰਜ ਲਈ ਮੁੱਖ ਮੰਤਰੀ ਰਾਹਤ ਫੰਡ ਕੋਵਿਡ 19 ਅਕਾਊ ਨੰਬਰ 50100333026124, ਅਕਾਊਂਟ ਟਾਈਪ : ਸੇਵਿੰਗ, ਆਈ.ਐਫ.ਐਸ.ਸੀ ਕੋਡ :ਐਚ.ਡੀ.ਐਫ.ਸੀ 0000213, ਸਵਿਟ ਕੋਡ : ਐਚ.ਡੀ.ਐਫ.ਸੀ.ਆਈ.ਐਨ.ਬੀ.ਬੀ, ਬ੍ਰਾਂਚ ਕੋਡ 0213, ਬ੍ਰਾਂਚ ਨਾਮ ਸੈਕਟਰ 17-ਸੀ ਚੰਡੀਗੜ੍ਹ ਰਾਹੀਂ ਜਾਂ ਫਿਰ ਆਨਲਾਈਨ <http://cmrf.punjab.gov.in/> ‘ਤੇ ਕੀਤੀ ਜਾ ਸਕਦੀ ਹੈ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …