ਚੰਡੀਗੜ, 5 ਅਪਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਸਵ. ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ
ਸਿੰਘ ਖਾਲਸਾ ਦੇ ਪੁੱਤਰ ਤੇ ਭਤੀਜੇ ਨਾਲ ਗੱਲਬਾਤ ਕੀਤੀ ਅਤੇ ਭਾਈ ਸਾਹਿਬ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ।ਉਨਾਂ ਭਰੋਸਾ ਦਿੱਤਾ ਕਿ ਪਰਿਵਾਰ ਦੇ ਜਿਹੜੇ ਮੈਂਬਰ ਕੋਵਿਡ-19 ਤੋਂ ਪੀੜ੍ਹਤ ਹਨ, ਉਨਾਂ ਦੇ ਇਲਾਜ ਵਿੱਚ ਸਰਕਾਰ ਵਲੋਂ ਪੂਰੀ ਸਹਾਇਤਾ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਭਾਈ ਨਿਰਮਲ ਸਿੰਘ ਦੇ ਪੁੱਤਰ ਅਮਿਤੇਸਵਰ ਸਿੰਘ ਤੇ ਭਤੀਜੇ ਜਗਪ੍ਰੀਤ ਸਿੰਘ ਨੂੰ ਦੱਸਿਆ ਕਿ ਪੀੜਤ ਪਰਿਵਾਰਕ ਮੈਂਬਰ ਸਿਹਤ ਵਿਭਾਗ ਦੀ ਨਿਗਰਾਨੀ ‘ਚ ਹਨ ਅਤੇ ਸਿਹਤ ਅਮਲੇ ਨੂੰ ਕਿਹਾ ਗਿਆ ਹੈ ਕਿ ਜੇ ਕਿਸੇ ਹੋਰ ਸਹਾਇਤਾ ਦੀ ਲੋੜ ਹੈ ਤਾਂ ਉਹ ਤੁਰੰਤ ਉਨਾਂ (ਮੁੱਖ ਮੰਤਰੀ) ਨਾਲ ਸੰਪਰਕ ਕਰਨ।ਕੈਪਟਨ ਅਮਰਿੰਦਰ ਸਿੰਘ ਨੇ ਪਰਿਵਾਰ ਦੇ ਉਨਾਂ ਮੈਂਬਰਾਂ ਦੀ ਸਿਹਤ ਦਾ ਹਾਲ-ਚਾਲ ਵੀ ਪੁੱਛਿਆ ਜਿੰਨਾਂ ਦੀ ਕੋਵਿਡ-19 ਰਿਪੋਰਟ ਪਾਜਟਿਵ ਆਉਣ ‘ਤੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media