Saturday, June 27, 2026

ਮੁੱਖ ਮੰਤਰੀ ਵਲੋਂ ਅੰਤਿਮ ਸੰਸਕਾਰ ਮੌਕੇ ਨਿਰਧਾਰਤ ਸਾਵਧਾਨੀਆਂ ਵਰਤਣ ਬਾਰੇ ਸਖਤ ਹਦਾਇਤਾਂ ਜਾਰੀ

ਚੰਡੀਗੜ, 5 ਅਪਰੈਲ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿੱਚ ਕੁੱਝ ਸਥਾਨਕ ਲੋਕਾਂ ਦੇ ਖਦਸ਼ਿਆਂ ਕਾਰਨ ਭਾਈ ਨਿਰਮਲ ਸਿੰਘ ਦੇ ਸਸਕਾਰ ਵਿੱਚ ਹੋਈ ਦੇਰੀ Corona Virusਨੂੰ ਮੰਦਭਾਗਾ ਦੱਸਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਘਟਨਾ ਇਸ ਬਿਮਾਰੀ ਬਾਰੇ ਗਲਤ ਧਾਰਨਾਵਾਂ ਕਾਰਨ ਵਾਪਰੀ ਅਤੇ ਉਨਾਂ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਭਵਿੱਖ ਵਿੱਚ ਅਜਿਹੀ ਕਿਸੇ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
             ਉਨਾਂ ਦੱਸਿਆ ਕਿ ਉਨਾਂ ਸੂਬੇ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ ਨੂੰ ਕਿਹਾ ਹੈ ਕਿ ਜਿਲਾ ਪੱਧਰ ‘ਤੇ ਸਾਰੇ ਸਿਹਤ ਤੇ ਹੋਰ ਅਧਿਕਾਰੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਵੀ ਜਾਗਰੂਕ ਕਰਨ। ਉਨਾਂ ਕਿਹਾ ਕਿ ਜੇ ਕੋਈ ਇਨਾਂ ਹਦਾਇਤਾਂ ਦੀ ਉਲੰਘਣਾ ਕਰੇਗਾ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
             ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਮ੍ਰਿਤਕ ਦੇਹ ਢੁੱਕਵੇਂ ਤਰੀਕੇ ਨਾਲ ਸਸਕਾਰ ਦੀ ਹੱਕਦਾਰ ਹੈ ਅਤੇ ਕੋਵਿਡ-19 ਦੀ ਬਿਮਾਰੀ ਕਾਰਨ ਫੌਤ ਹੋਏ ਹਰੇਕ ਮਰੀਜ਼ ਦੀ ਲਾਸ਼ ਦੀ ਸੰਭਾਲ ਬਾਰੇ ਸਿਹਤ ਵਿਭਾਗ ਦਾ ਤੈਅ ਪ੍ਰੋਟੋਕੋਲ ਹੈ।ਇਸ ਦਾ ਲਾਜ਼ਮੀ ਪਾਲਣ ਹੋਵੇ ਅਤੇ ਲੋਕਾਂ ਦਾ ਇਹ ਖਦਸ਼ਾ ਗਲਤ ਹੈ ਕਿ ਕੋਵਿਡ ਮਰੀਜ਼ ਦੇ ਸਸਕਾਰ ਨਾਲ ਇਹ ਬਿਮਾਰੀ ਸਬੰਧਤ ਇਲਾਕੇ ਵਿੱਚ ਫੈਲ ਸਕਦੀ ਹੈ।
         ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਕੱਲ ਮੈਡੀਕਲ ਸਿੱਖਿਆ ਮੰਤਰੀ ਓ.ਪੀ ਸੋਨੀ ਨੂੰ ਆਖਿਆ ਸੀ ਕਿ ਉਹ ਹਸਪਤਾਲ ਵਿੱਚ ਦਾਖਲ ਭਾਈ ਨਿਰਮਲ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਹਾਲ-ਚਾਲ ਪੁੱਛਣ ਜਾਣ ਅਤੇ ਉਨਾਂ ਦਾ ਢੁੱਕਵਾਂ ਇਲਾਜ ਯਕੀਨੀ ਬਣਾਉਣ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …